Awaaz Qaum Di

ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇਗਾ 25-25 ਲੱਖ

-ਪਠਾਨਕੋਟ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਪੰਜਾਬ ਸਰਕਾਰ 25-25 ਲੱਖ ਰੁਪਇਆ ਦੇਵੇਗੀ ਤੇ ਨਾਲ ਹੀ ਪਰਿਵਾਰਾਂ ਨੂੰ ਇਕ-ਇਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਸ਼ਹੀਦ ਕੁਲਵੰਤ ਸਿੰਘ ਤੇ ਸ਼ਹੀਦ ਫਤਹਿ ਸਿੰਘ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ।
ਉਨ੍ਹਾਂ ਪੰਜਾਬ ਦੇ ਡੀਜੀਪੀ ਨੂੰ ਵੀ ਆਦੇਸ਼ ਦਿੱਤੇ ਹਨ ਕਿ ਜੇ ਹੋਰਾਂ ਮ੍ਰਿਤਕ ਲੋਕਾਂ ਲਈ ਵੀ ਸਰਕਾਰ ਕੁਝ ਕਰ ਸਕਦੀ ਹੈ ਤਾਂ ਉਸ ਲਈ ਵਿਚਾਰਿਆ ਜਾਵੇ। ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਨੇ ਸਥਿਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਬੂ ਹੇਠ ਕੀਤਾ ਹੈ ਅਤੇ ਅੱਤਵਾਦੀਆਂ ‘ਤੇ ਪੂਰੀ ਤਰ੍ਹਾਂ ਭਾਰੂ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲਗਾਤਾਰ ਕੇਂਦਰੀ ਏਜੰਸੀਆਂ ਨਾਲ ਅੱਤਵਾਦ ਸਬੰਧੀ ਜਾਣਕਾਰੀਆਂ ਸਾਂਝੀਆਂ ਕਰਦੀ ਰਹੀ ਹੈ ਜਿਸ ਕਰਕੇ ਅਜਿਹੇ ਹਮਲੇ ਕਰਕੇ ਨੁਕਸਾਨ ਘੱਟ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਬਹਾਦਰਾਂ ਦਾ ਰਿਣੀ ਹੈ ਜਿਨ੍ਹਾਂ ਨੇ ਆਪਣੀਆਂ ਜਾਨਾਂ ਵਾਰ ਕੇ ਅੱਤਵਾਦੀਆਂ ਦੇ ਘਿਨਾਉਣੇ ਇਰਾਦੇ ਨੂੰ ਪਿਛਾੜਿਆ ਹੈ। ਬਾਦਲ ਨੇ ਕਿਹਾ ਕਿ ਧਰਤੀ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਤਮ ਬਲੀਦਾਨ ਦੀ ਮਹਾਨ ਰਵਾਇਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਖਾਤਰ ਅਨੇਕਾਂ ਮਹਾਨ ਕੁਰਬਾਨੀਆਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੂੰ ਹਮੇਸ਼ਾ ਹੀ ਯਾਦ ਰੱਖਿਆ ਜਾਂਦਾ ਹੈ।

 

 

Follow me on Twitter

Contact Us