Awaaz Qaum Di

ਬਕਾਇਆ ਦੀ ਵਸੂਲੀ ਵਿਚ ਢਿੱਲਮੱਠ ਦਾ ਰਵੱਈਆ ਬਰਦਾਸ਼ਤ ਨਹੀਂ : ਡਿਪਟੀ ਕਮਿਸ਼ਨਰ- ਡਿਪਟੀ ਕਮਿਸ਼ਨਰ ਨੇ ਕੀਤੀਆਂ ਮਾਲ ਅਧਿਕਾਰੀਆਂ ਨੂੰ ਹਦਾਇਤ

ਬਕਾਇਆ ਦੀ ਵਸੂਲੀ ਵਿਚ ਢਿੱਲਮੱਠ ਦਾ ਰਵੱਈਆ ਬਰਦਾਸ਼ਤ ਨਹੀਂ : ਡਿਪਟੀ ਕਮਿਸ਼ਨਰ- ਡਿਪਟੀ ਕਮਿਸ਼ਨਰ ਨੇ ਕੀਤੀਆਂ ਮਾਲ ਅਧਿਕਾਰੀਆਂ ਨੂੰ ਹਦਾਇਤ
ਮਾਨਸਾ, 07 ਜਨਵਰੀ ( ਐਡਵੋਕੇਟ ਐਚ ਐਸ ਨਰੂਲਾ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਬਕਾਇਆ ਦੀ ਵਸੂਲੀ ਕਰਨ ਦੇ ਕੰਮ ਵਿਚ ਢਿੱਲਮੱਠ ਦੀ ਨੀਤੀ ਨਾ ਵਰਤੀ ਜਾਵੇ ਅਤੇ ਅਜਿਹਾ ਰਵੱਈਆ ਅਪਣਾਉਣ ਵਾਲੇ ਅਧਿਕਾਰੀ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸ਼੍ਰੀ ਰਾਏ ਅੱਜ ਸਥਾਨਕ ਬੱਚਤ ਭਵਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤਾਂ ਕਰ ਰਹੇ ਸਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆਂ ਦੀ ਵਸੂਲੀ ਕਰਨ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਵਸੂਲੀ ‘ਚ ਲਾਪ੍ਰਵਾਹੀ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਦੀ ਵਸੂਲੀ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇ, ਜੋ ਇਹ ਤੈਅ ਕਰੇਗੀ ਕਿ ਕਰਜ਼ਦਾਰ ਵਿਅਕਤੀ ਕਰਜ਼ਾ ਕਿਸ ਤਰ੍ਹਾਂ ਨਾਲ ਅਦਾ ਕਰ ਸਕਦਾ ਹੈ ਜਾਂ ਕਰਜ਼ਾ ਅਦਾ ਕਰਨ ਦੀ ਹਾਲਤ ਵਿਚ ਨਹੀਂ ਹੈ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਹਫ਼ਤਾਵਰੀ ਮੀਟਿੰਗ ਕਰਨੀ ਯਕੀਨੀ ਬਣਾਉਣਗੇ ਅਤੇ ਉਨ੍ਹਾਂ ਦੀ ਹਫ਼ਤੇ ਦੀ ਰਿਪੋਰਟ ਚੈਕ ਕਰਨਗੇ। ਉਨ੍ਹਾਂ ਨਾਲ ਹੀ ਹਦਾਇਤ ਕੀਤੀ ਕਿ ਬਕਾਇਆ ਦੀ ਵਸੂਲੀ ਵਿਚ ਢਿੱਲਮੱਠ ਵਰਤਣ ਵਾਲੇ ਅਧਿਕਾਰੀ ਦੀ ਰਿਪੋਰਟ ਉਸਦੀ ਏ.ਸੀ.ਆਰ. ਵਿਚ ਦਰਜ਼ ਕੀਤੀ ਜਾਵੇਗੀ।
ਸ਼੍ਰੀ ਰਾਏ ਨੇ ਮੀਟਿੰਗ ਦੌਰਾਨ ਕਿਹਾ ਕਿ ਐਫ.ਸੀ.ਆਰ. (ਵਿੱਤ ਕਮਿਸ਼ਨਰ ਮਾਲ) ਦੀਆਂ ਹਦਾਇਤਾਂ ਅਨੁਸਾਰ ਇੰਤਕਾਲ, ਤਕਸੀਮ ਅਤੇ ਗਿਰਦਾਵਰੀ ਦੇ ਕੇਸਾਂ ਨੂੰ ਲੰਬਿਤ ਨਾ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਮਿੱਥੀ ਹੱਦ ਰਹਿੰਿਦਆਂ ਹੀ ਨਿਪਟਾਇਆ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ 1 ਸਾਲ ਤੋਂ ਜ਼ਿਆਦਾ ਲੰਬਿਤ ਪਏ ਤਕਸੀਮ ਸਬੰਧੀ ਕੋਰਟ ਕੇਸਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਰਕੇਸ਼ ਕੁਮਾਰ, ਐਸ.ਡੀ.ਐਮ. ਸਰਦੂਲਗੜ੍ਹ ਮੈਡਮ ਪੂਨਮ ਸਿੰਘ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਕਾਲਾ ਰਾਮ ਕਾਂਸਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਿਤਿਸ਼ ਸਿੰਗਲਾ ਅਤੇ ਤਹਿਸੀਲਦਾਰ-ਕਮ-ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਸਮੂਹ ਤਹਿਸੀਲਦਾਰ, ਬੀ.ਡੀ.ਪੀ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

 

 

Follow me on Twitter

Contact Us