Awaaz Qaum Di

-ਸਾਂਝ ਕੇਂਦਰ ਜਿਲ•ਾ ਵਾਸੀਆਂ ਨੂੰ ਪ੍ਰਦਾਨ ਕਰ ਰਹੇ ਹਨ ਨਿਸ਼ਚਿਤ ਸਮੇਂ ‘ਤੇ ਸੇਵਾਵਾਂ ਪ੍ਰਦਾਨ : ਐਸ.ਐਸ.ਪੀ.

-ਸਾਂਝ ਕੇਂਦਰ ਜਿਲ•ਾ ਵਾਸੀਆਂ ਨੂੰ ਪ੍ਰਦਾਨ ਕਰ ਰਹੇ ਹਨ ਨਿਸ਼ਚਿਤ ਸਮੇਂ ‘ਤੇ ਸੇਵਾਵਾਂ ਪ੍ਰਦਾਨ : ਐਸ.ਐਸ.ਪੀ.
-ਨਵੰਬਰ ਮਹੀਨੇ ‘ਚ ਲਿਆ 3599 ਵਿਅਕਤੀਆਂ ਨੇ ਸਾਂਝ ਕੇਂਦਰਾਂ ਦਾ ਲਾਹਾ
-ਜ਼ਿਲ•ਾ ਵਾਸੀਆਂ ਨੂੰ ਸਾਂਝ ਕੇਂਦਰਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ
ਮਾਨਸਾ, 07 ਜਨਵਰੀ (ਐਡਵੋਕੇਟ ਐਚ ਐਸ ਨਰੂਲਾ) : ਸਾਂਝ ਕੇਂਦਰ ਜ਼ਿਲ•ਾ ਵਾਸੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਨ ਵਿਚ ਸਹਾਈ ਹੋ ਰਹੇ ਹਨ, ਜਿਨ•ਾਂ ਨਾਲ ਜਿੱਥੇ ਆਮ ਜਨਤਾ ਦੀ ਖੱਜਲ-ਖੁਆਰੀ ਘਟੀ ਹੈ, ਉਥੇ ਉਨ•ਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕੀਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਰਘਬੀਰ ਸਿੰਘ ਸੰਧੂ ਨੇ ਦੱਸਿਆ ਕਿ ਨਵੰਬਰ ਮਹੀਨੇ ਵਿਚ 3599 ਵਿਅਕਤੀਆਂ ਨੂੰ ਇਨ•ਾਂ ਸਾਂਝ ਕੇਂਦਰਾਂ ਵਲੋਂ ਮਿੱਥੇ ਸਮੇਂ ‘ਤੇ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸ਼੍ਰੀ ਸੰਧੂ ਨੇ ਦੱਸਿਆ ਕਿ ਮਾਨਸਾ ਵਿਖੇ ਜ਼ਿਲ•ਾ ਪੱਧਰੀ ਸਾਂਝ ਕੇਂਦਰ (ਸੀ.ਪੀ.ਆਰ.ਸੀ) ਅਤੇ ਸਬ ਡਵੀਜ਼ਨ ਪੱਧਰ ਵਿਖੇ ਸਥਾਪਿਤ 4 ਸਾਂਝ ਕੇਂਦਰਾਂ ਸਮੇਤ 9 ਥਾਣਿਆਂ ਵਿੱਚ ਸਥਾਪਿਤ ਆਉਟਰੀਚ ਸੈਂਟਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕਾਫੀ ਲਾਭਦਾਇਕ ਸਾਬਿਤ ਹੋ ਰਹੇ ਹਨ।
ਐਸ.ਐਸ.ਪੀ. ਸ਼੍ਰੀ ਸੰਧੂ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟਰਾਈਜ਼ਡ ਪ੍ਰਣਾਲੀ ਨਾਲ ਲੈਸ ਇਹਨਾਂ ਸਾਂਝ ਕੇਂਦਰਾਂ ਵਿਖੇ ਪੰਜਾਬ ਸੇਵਾ ਅਧਿਕਾਰ ਐਕਟ 2011 ਅਧੀਨ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇਕ ਛੱਤ ਹੇਠ ਆਸਾਨ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਜ਼ਿਲ•ਾ ਵਾਸੀਆਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿਚ ਕਿਸੇ ਵੀ ਕਿਸਮ ਦੀ ਦਿਕੱਤ ਪੇਸ਼ ਨਾ ਆਵੇ। ਉਨ•ਾਂ ਦੱਸਿਆ ਕਿ ਪ੍ਰਾਪਤ ਹੋਈਆਂ 4974 ਦਰਖ਼ਾਸਤਾਂ ਵਿਚੋਂ 3599 ਦਰਖ਼ਾਸਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਦੀਆਂ 1375 ਦਰਖਾਸਤਾਂ ਦਾ ਵੀ ਮਿੱਥੇ ਸਮੇਂ ਅੰਦਰ ਨਿਪਟਾਰਾ ਕਰ ਦਿੱਤਾ ਜਾਵੇਗਾ।
ਸਾਂਝ ਕੇਂਦਰਾਂ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ਼੍ਰੀ ਸੰਧੂ ਨੇ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਆਉਣ ਜਾਣ ਸਬੰਧੀ ਰਜਿਸਟ੍ਰੇਸ਼ਨ ਦੇ 1, ਐਫ.ਆਈ.ਆਰ ਤੇ ਡੀ.ਡੀ.ਆਰ. ਸਬੰਧੀ 1253, ਕਿਰਾਏਦਾਰਾਂ ਅਤੇ ਨੌਕਰਾਂ ਦਾ ਚਾਲ ਚਲਣ ਤਸਦੀਕ ਕਰਨ ਸਬੰਧੀ 26, ਗੱਡੀਆਂ ਦੇ ਇਤਰਾਜਹੀਣਤਾ ਸਰਟੀਫਿਕੇਟ ਸਬੰਧੀ 384 ਅਤੇ ਸਰਵਿਸ ਵੈਰੀਫਿਕੇਸ਼ਨ ਸਬੰਧੀ ਪ੍ਰਾਪਤ ਹੋਈਆਂ 49 ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਸੀਮਾ ਅੰਦਰ ਕੀਤਾ ਜਾ ਚੁੱਕਾ ਹੈ।
ਸ਼੍ਰੀ ਸੰਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਚਾਲ-ਚਲਣ ਤਸਦੀਕ ਕਰਨ ਸਬੰਧੀ 60, ਅਸਲਾ ਲਾਇਸੰਸ ਨਵਿਆਉਣ ਸਬੰਧੀ 347, ਪਾਸਪੋਰਟ ਵੈਰੀਫਿਕੇਸ਼ਨ ਸਬੰਧੀ 332, ਨਵੇਂ ਅਸਲਾ ਲਾਇਸੰਸ ਦੀ ਤਸਦੀਕ ਲਈ 60, ਸ਼ਿਕਾਇਤਾਂ ਦੀ ਪੜਤਾਲ ਸਬੰਧੀ 585 ਅਤੇ ਸ਼ਿਕਾਇਤਾਂ ਸਬੰਧੀ ਕੀਤੀ ਗਈ ਕਾਰਵਾਈ ਦੀ ਸੂਚਨਾ ਦੇਣ ਸਬੰਧੀ 464 ਅਤੇ ਅਸਲੇ ਦਾ ਵਾਧਾ ਘਾਟਾ ਕਰਨ ਸਬੰਧੀ 6 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਲਾਊਡ ਸਪੀਕਰ ਲਗਾਉਣ ਲਈ ਪ੍ਰਵਾਨਗੀ ਸਬੰਧੀ 2, ਮੇਲੇ, ਪ੍ਰਦਰਸ਼ਨੀਆਂ ਅਤੇ ਖੇਡਾਂ ਸਬੰਧੀ ਇਤਰਾਜ਼ਹੀਣਤਾ ਸਰਟੀਫਿਕੇਟ ਸਬੰਧੀ 4, ਪਾਸਪੋਰਟ ਨਾਲ ਸਬੰਧਿਤ ਹੋਰ ਸੇਵਾਵਾਂ ਲਈ ਪ੍ਰਾਪਤ ਦਰਖਾਸਤਾਂ ਵਿਚੋਂ 26 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।
ਐਸ.ਐਸ.ਪੀ. ਮਾਨਸਾ ਸ਼੍ਰੀ ਸੰਧੂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਤਾ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਉਨ•ਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਹੀ ਸਾਂਝ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ ਇਸ ਲਈ ਉਹ ਇਨ•ਾਂ ਸਾਂਝ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ•ਾਂ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਜ਼ਿਲ•ੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿਚ ਜ਼ਿਲ•ਾ ਪੁਲਿਸ ਵਿਭਾਗ ਵਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

 

Follow me on Twitter

Contact Us