Awaaz Qaum Di

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਨਗਰ ਕੀਰਤਨ ਸਜਾਇਆ
ਨਥਾਣਾ,6 ਜਨਵਰੀ(ਗੁਰਜੀਵਨ ਸਿੱਧੂ)- ਸਰਬੰਸਦਾਨੀ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜ•ੇ ਨੂੰ ਮੁੱਖ ਰਖਦਿਆਂ ਛੇਵੀਂ ਪਾਤਸ਼ਾਹੀ ਗੁਰੂਸਰ ਗੁਰਦੁਆਰਾ ਸਾਹਿਬ ਨਥਾਣਾ ਦੀ ਪ੍ਰਬੰਧਕ ਕਮੇਟੀ ਨੇ ਨਗਰ ਵਾਸੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਨੂੰ ਫੁੱਲਾਂ ਨਾਲ ਸਜਾਈ ਹੋਈ ਪਾਲਕੀ ਵਿੱਚ ਸੁਸ਼ੋਭਿਤ ਕਰਕੇ,ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਕੇ ਪਿੰਡ ਦੀਆਂ ਗਲੀਆਂ ਵਿੱਚ ਦੀ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿੱਚ ਮੁੜ ਆਣ ਸੰਪੰਨ ਹੋਇਆ। ਰਸਤੇ ਵਿੱਚ ਵੱਖ-ਵੱਖ ਥਾਵਾਂ ਤੇ ਸੰਗਤਾਂ ਨੇ ਤਰ•ਾਂ-ਤਰ•ਾਂ ਦੇ ਲੰਗਰ ਲਗਾਏ ਹੋਏ ਸਨ। ਇਸ ਨਗਰ ਕੀਰਤਨ ਵਿੱਚ ਰਾਗੀਆਂ,ਕੀਰਤਨੀ ਸਿੰਘਾਂ ਅਤੇ ਢਾਡੀ ਜਥਿਆ ਨੇ ਦਸਮੇਸ ਪਿਤਾ ਜੀ ਦੇ ਜੀਵਨਕਾਲ ਬਾਰੇ ਵਾਰਾਂ ਗਾ ਕੇ ਸੰਗਤਾਂ ਦੇ ਭਾਰੀ ਇੱਕਠ ਨੂੰ ਨਿਹਾਲ ਕੀਤਾ। ਇਸ ਮੌਕੇ ਨਥਾਣਾ ਦੀ ਗੱਤਕਾ ਪਾਰਟੀ ਨੇ ਆਪਣੀ ਕਲਾਂ ਦੇ ਜੌਹਰ ਵਿਖਾ ਕੇ ਸੰਗਤਾਂ ਨੂੰ ਕੀਲ ਲਿਆ।

ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰਦੇ ਹੋÂ।

 

 

Follow me on Twitter

Contact Us