Awaaz Qaum Di

– ਕਸ਼ਮੀਰ ਦੇ ਨਾਲ ਕਸ਼ਮੀਰੀਆਂ ਨੂੰ ਵੀ ਆਪਣਾ ਸਮਝੇ ਕੇਂਦਰ ਸਰਕਾਰ

– ਲੁਧਿਆਣਾ ਜਾਮਾ ਮਸਜਿਦ ਵਿਖੇ ਈਦ-ਉਲ-ਜ਼ੁਹਾ ਦੇ ਮੌਕੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਦਾ ਐਲਾਨ
ਲੁਧਿਆਣਾ, (Harminder makkar) : ਅੱਜ ਇਥੇ ਇਤਿਹਾਸਿਕ ਜਾਮਾ ਮਸਜਿਦ ਵਿਖੇ ਈਦ-ਉਲ-ਜੁਹਾ ਬਕਰਈਦ ਦੀ ਨਮਾਜ਼ ਇਸਲਾਮੀ ਰੀਵਾਯਤ ਮੁਤਾਬਿਕ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਅਦਾ ਕਰਵਾਈ। ਇਸ ਮੌਕੇ ਜਾਮਾ ਮਸਜਿਦ ‘ਚ ਵੱਖ-ਵੱਖ ਧਰਮਾਂ ਅਤੇ ਸਿਆਸੀ ਜਮਾਤਾਂ ਦੇ ਨੁਮਾਇੰਦੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ। ਸਮਾਗਮ ਨੂੰ ਸੰਬੋਧਨ ਕਰਦੀਆਂ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਨੇ ਕਿਹਾ ਕਿ ਅੱਜ ਦਾ ਦਿਨ ਅਸੀਂ ਅੱਲ•ਾਹ ਤਾਲਾਹ ਦੇ ਨਬੀ ਹਜ਼ਰਤ ਇਬ੍ਰਾਹੀਮ ਅਲੇਹਿਸਲਾਮ ਦੀ ਯਾਦ ‘ਚ ਮਨਾਉਂਦੇ ਹਾਂ ਜਿਨ•ਾਂ ਨੇ ਆਪਣੇ ਰੱਬ ਦੀ ਰਜਾ ਲਈ ਆਪਣਾ ਪੁੱਤਰ ਕੁਰਬਾਨ ਕਰਨ ਲਈ ਦੇਰ ਨਹੀਂ ਲਾਈ। ਸ਼ਾਹੀ ਇਮਾਮ ਨੇ ਕਿਹਾ ਕਿ ਈਦ ਦਾ ਦਿਨ ਸਾਨੂੰ ਸਬਕ ਦਿੰਦਾ ਹੈ ਕਿ ਅਸੀਂ ਵੀ ਆਪਣੇ ਅੰਦਰ ਕੁਰਬਾਨੀ ਦਾ ਜਜਬਾ ਰਖੀਏ। ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਕੱਲ ਦੇਸ਼ ‘ਚ ਫਿਰਕੂ ਤਾਕਤਾਂ ਧਰਮ ਦੇ ਨਾਮ ‘ਤੇ ਲੋਕਾਂ ‘ਚ ਪਾੜ ਪਾਉਣ ‘ਚ ਲੱਗੀਆਂ ਹੋਈਆਂ ਹਨ ਇਸ ਲਈ ਸਮੂਹ ਭਾਰਤੀਆਂ ਨੂੰ ਤੇ ਆਪਣੇ ਮੁਸਲਮਾਨ ਭਰਾਵਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਆਪਾਂ ਸਾਰੀਆਂ ਨੂੰ ਇਨ•ਾਂ ਫਿਰਕਾਪ੍ਰਸਤਾਂ ਨੂੰ ਨਾਕਾਮ ਕਰਨ ਲਈ ਕੁਰਬਾਨੀ ਦੇਣ ਦੀ ਲੋੜ ਪਈ ਤਾਂ ਆਪਾਂ ਪਿੱਛੇ ਨਹੀਂ ਹੱਟਾਗੇਂ। ਸ਼ਾਹੀ ਇਮਾਮ ਨੇ ਕਿਹਾ ਕਿ ਸਿਰਫ ਕਸ਼ਮੀਰ ਦੀ ਗੱਲ ਕਰਨ ਵਾਲੇ ਕਸ਼ਮੀਰੀਆਂ ਨੂੰ ਵੀ ਆਪਣਾ ਸਮਝਣ। ਉਹਨਾਂ ਕਿਹਾ ਕਿ ਕਸ਼ਮੀਰੀ ਮਾਂਵਾਂ-ਭੈਣਾਂ ਵੱਲ ਨਾਪਾਕ ਇਰਾਦੇ ਰੱਖਣ ਵਾਲੇ ਕੰਨ ਖੋਲ ਕੇ ਸੁੰਨ ਲੈਣ ਗੁਸਤਾਖੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਇਸ ਮੌਕੇ ‘ਤੇ ਮੁਸਲਮਾਨ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਕਿ ਇਸ ਦੇਸ਼ ‘ਚ ਈਦ ਉਲ ਜੁਹਾ ਦਾ ਤਿਉਹਾਰ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਮਨਾਉਂਦੇ ਹਨ। ਉਨ•ਾਂ ਕਿਹਾ ਕਿ ਪੰਜਾਬ ਦੀ ਇਸ ਧਰਤੀ ‘ਤੇ ਅੱਜ ਲੱਖਾਂ ਮੁਸਲਮਾਨ ਖੁਦਾ ਦੇ ਅੱਗੇ ਸੱਜ਼ਦਾ ਕਰ ਰਹੇ ਹਨ ਇਹ ਸਾਡੇ ਲਈ ਮਾਣ ਦੀ ਗੱਲ ਹੈ। ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਵਿਧਾਇਕ ਡਾਬਰ ਨੇ ਕਿਹਾ ਕਿ ਅੱਜ ਦੇ ਦਿਨ ਸਾਡੇ ਮੁਸਲਮਾਨ ਭਰਾ ਅੱਲ•ਾ ਦੇ ਨਬੀ ਹਜਰਤ ਇਬ੍ਰਾਹੀਮ ਦੀ ਯਾਦ ਨੂੰ ਤਾਜ਼ਾ ਕਰਦੇ ਹਨ ਅਤੇ ਅੱਲ•ਾ ਦੀ ਰਾਹ ‘ਚ ਕੁਰਬਾਨੀ ਕਰਦੇ ਹਨ।
ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਪੰਜਾਬ ਦੀ ਧਰਤੀ ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ । ਇੱਥੇ ਸਾਰੇ ਧਰਮਾਂ ਦੇ ਲੋਕ ਆਪਸ ‘ਚ ਮਿਲਜੁਲ ਕੇ ਰਹਿੰਦੇ ਹਨ ਅਤੇ ਇੱਕ – ਦੂਜੇ ਦਾ ਤਿਉਹਾਰ ਆਪਸੀ ਭਾਈਚਾਰੇ  ਦੇ ਰੂਪ ‘ਚ ਮਨਾਉਂਦੇ ਹਨ ।
 ਇਸ ਮੌਕੇ ਸਾਬਕਾ ਕਾਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਅੱਜ ਦਾ  ਦਿਨ ਬੜੀ ਹੀ ਬਰਕਤਾਂ ਵਾਲਾ ਦਿਨ ਹੈ । ਅੱਜ ਦੇ ਦਿਨ ਮੁਸਲਮਾਨ ਆਪਣੇ ਖੁਦਾ ਨੂੰ ਰਾਜੀ ਕਰਣ ਲਈ ਅੱਲ•ਾ ਦੇ ਨਾਂਅ ‘ਤੇ ਕੁਰਬਾਨੀ ਦਿੰਦੇ ਹਨ । 
ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਵੀ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਵਾਦ ਦਿੱਤੀ।  ਇਸ ਮੌਕੇ ਜਿਲ•ਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਵੀ ਮੁਸਲਮਾਨਾਂ ਨੂੰ ਈਦ ਦੀ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਈਦ ਦਾ ਪਵਿੱਤਰ ਤਿਉਹਾਰ ਸਾਨੂੰ ਸਾਰੇਆਂ ਨੂੰ ਆਪਣੇ ਦੇਸ਼ ਦੇ ਪ੍ਰਤੀ ਕੁਰਬਾਨੀ ਦੇਣ ਲਈ ਪ੍ਰੇਰਿਤ ਕਰਦਾ ਹੈ ।
ਇਸ ਰਾਜ ਪੱਧਰੀ ਸਮਾਗਮ ‘ਚ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ, ਗੁਰਪ੍ਰੀਤ ਗੋਗੀ ਚੇਅਰਮੈਨ ਪੰਜਾਬ ਸਮਾਲ ਇੰਡਸਟ੍ਰੀ ਐੰਡ ਐਕਸਪੋਰਟ ਕਾਰਪੋਰੇਸ਼ਨ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜਿਆ,  ਕਾਂਗਰਸੀ ਨੇਤਾ ਪਰਮਿੰਦਰ ਮੇਹਤਾ, ਗੁਲਾਮ ਹਸਨ ਕੈਸਰ , ਬਲਜੀਤ ਸਿੰਘ ਬਿੰਦਰਾ,  ਅਸ਼ੋਕ ਗੁਪਤਾ,  ਸ਼ਰਨਜੀਤ ਸਿੰਘ ਮਿੱਡਾ ਅਤੇ ਸ਼ਾਹੀ ਇਮਾਮ ਦੇ ਮੁੱਖ ਸਕੱਤਰ ਮੁਹੰਮਦ ਮੁਸਤਕੀਮ ਨੇ ਕਿਹਾ ਕਿ ਈਦ ਉਲ ਜੁਹਾ ਦਾ ਤਿਉਹਾਰ ਸਾਨੂੰ ਸਾਰੇਆਂ ਨੂੰ ਆਪਸੀ ਭਾਈਚਾਰੇ ਅਤੇ ਆਪਣੇ ਦੇਸ਼ ਦੇ ਪ੍ਰਤੀ ਕੁਰਬਾਨੀ ਦੇਣ ਲਈ ਪ੍ਰੇਰਿਤ ਕਰਦਾ ਹੈ । ਵਰਣਨਯੋਗ ਹੈ ਕਿ ਅੱਜ ਈਦ ਉਲ ਜੁਹਾ ਦੇ ਮੌਕੇ ‘ਤੇ ਲੁਧਿਆਣਾ ਸ਼ਹਿਰ ‘ਚ ਤਿੰਨ ਦਰਜਨਾਂ ਤੋਂ ਵੱਧ  ਸਥਾਨਾਂ ‘ਤੇ ਈਦ ਦੀ ਨਮਾਜ ਅਦਾ ਕੀਤੀ ਗਈ ਅਤੇ ਭਾਰੀ ਗਿਣਤੀ ‘ਚ ਮੁਸਲਮਾਨਾਂ ਨੇ ਕੁਰਬਾਨੀਆਂ ਕੀਤੀਆਂ। GM

 

 

Follow me on Twitter

Contact Us