Awaaz Qaum Di

ਬਰਤਾਨਵੀ ਨੌਜਵਾਨਾਂ ਦਾ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ 16 ਨੂੰ

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
-‘ਆਪਣੀਆਂ ਜੜ•ਾਂ ਨਾਲ ਜੁੜੋ’ ਪ੍ਰੋਗਰਾਮ-
-ਪੰਜਾਬੀ ਮੂਲ ਦੇ 16 ਬਰਤਾਨਵੀ ਨੌਜਵਾਨ ਕਰਨਗੇ ਪਹਿਲੀ ਵਾਰ ਪੰਜਾਬ ਦਾ ਦੌਰਾ
-ਹੀਰੋ ਸਾਈਕਲ ਅਤੇ ਮੌਂਟੇ ਕਾਰਲੋ ਫੈਕਟਰੀਆਂ ਦੇਖਣਗੇ
ਲੁਧਿਆਣਾ,(Harminder makkar)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਆਪਣੀਆਂ ਜੜ•ਾਂ ਨਾਲ ਜੁੜੋ’ ਤਹਿਤ ਇੰਗਲੈਂਡ ਤੋਂ ਆਉਣ ਵਾਲੇ ਨੌਜਵਾਨ ਮਿਤੀ 16 ਅਗਸਤ ਨੂੰ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ ਕਰਨਗੇ। ਪੰਜਾਬੀ ਮੂਲ ਦੇ 16 ਨੌਜਵਾਨਾਂ ਦਾ ਦੂਜਾ ਬੈਚ 10 ਤੋਂ 22 ਅਗਸਤ ਤੱਕ ਸੂਬੇ ਦਾ ਦੌਰਾ ਕਰ ਰਿਹਾ ਹੈ। ਇਸ ਗਰੁੱਪ ਵਿੱਚ 13-25 ਸਾਲ ਦੀ ਉਮਰ ਦੇ ਅੱਠ ਲੜਕੇ ਅਤੇ ਅੱਠ ਲੜਕੀਆਂ ਸ਼ਾਮਿਲ ਹਨ। ਜਦਕਿ ਚਾਰ ਮੈਂਬਰ ਕੋਆਰਡੀਨੇਟਰ ਵਜੋਂ ਵਫ਼ਦ ਨਾਲ ਆ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਨ•ਾਂ ਨੌਜਵਾਨਾਂ ਦੇ ਦੌਰੇ ਦੇ ਅਹਿਮ ਪਲਾਂ ਵਿੱਚ ਲੁਧਿਆਣਾ ਸ਼ਹਿਰ ਦੀਆਂ ਦੋ ਮਹੱਤਵਪੂਰਨ ਸਨਅਤਾਂ ਹੀਰੋ ਸਾਈਕਲਜ਼ ਅਤੇ ਮੌਂਟੇ ਕਾਰਲੋ (ਹੌਜਰੀ ਫੈਕਟਰੀ) ਦਾ ਦੌਰਾ ਕਰਨਾ ਸ਼ਾਮਿਲ ਹੈ। ਦੱਸਣਯੋਗ ਹੈ ਕਿ ਇਸ ਯੋਜਨਾ ਤਹਿਤ ਪਹਿਲਾ ਵਫ਼ਦ ਵੀ ਪਿਛਲੇ ਸਾਲ ਲੁਧਿਆਣਾ ਪਹੁੰਚਿਆ ਸੀ ਅਤੇ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਸੀ। 
ਸ੍ਰੀ ਅਗਰਵਾਲ ਨੇ ਦੱਸਿਆ ਕਿ ਇਹ ਨੌਜਵਾਨ ਮਿਤੀ 16 ਅਗਸਤ ਨੂੰ ਪੁਲਿਸ ਅਕਾਦਮੀ ਫਿਲੌਰ ਤੋਂ ਸਿੱਧਾ ਹੀਰੋ ਸਾਈਕਲਜ਼ ਵਿਖੇ ਪੁੱਜਣਗੇ, ਜਿਸ ਉਪਰੰਤ ਉਨ•ਾਂ ਵੱਲੋਂ ਮੌਂੇਟੇ ਕਾਰਲੋ ਦੀ ਹੌਜ਼ਰੀ ਫੈਕਟਰੀ ਦੇਖੀ ਜਾਵੇਗੀ। ਸ਼ਾਮ ਨੂੰ ਇਹ ਵਫ਼ਦ ਵਾਪਸ ਜਲੰਧਰ ਚਲਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਨ•ਾਂ ਨੌਜਵਾਨਾਂ ਦੇ ਰਹਿਣ-ਸਹਿਣ ਦੇ ਪ੍ਰਬੰਧਾਂ ਤੋਂ ਇਲਾਵਾ ਪ੍ਰਮੁੱਖ ਥਾਵਾਂ ‘ਤੇ ਜਾਣ ਅਤੇ ਹੋਰ ਪ੍ਰੋਗਰਾਮਾਂ ਲਈ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਨ•ਾਂ ਨੌਜਵਾਨਾਂ ਵੱਲੋਂ ਸੂਬੇ ਵਿਚਲੀਆਂ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਮਹੱਤਤਾ ਵਾਲੀਆਂ ਵੱਖ-ਵੱਖ ਥਾਵਾਂ ‘ਤੇ ਵੀ ਜਾਣ ਦਾ ਪ੍ਰੋਗਰਾਮ ਹੈ। 
ਲੁਧਿਆਣਾ ਤੋਂ ਇਲਾਵਾ ਇਨ•ਾਂ ਨੌਜਵਾਨਾਂ ਵੱਲੋਂ ਚੰਡੀਗੜ•, ਸ੍ਰੀ ਫਤਹਿਗੜ• ਸਾਹਿਬ, ਜਲੰਧਰ, ਕਪੂਰਥਲਾ ਅਤੇ ਜ਼ਿਲ•ਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਹੱਤਵਪੂਰਨ ਸਥਾਨਾਂ ਅਤੇ ਆਪਣੇ ਪੁਰਖਿਆਂ ਦੇ ਸਥਾਨਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਪੁਰਖ਼ਿਆਂ ਦੇ ਸਥਾਨਾਂ ਦਾ ਦੌਰਾ ਕਰਨ ਦੌਰਾਨ ਉਹ ਆਪਣੇ ਪਰਿਵਾਰ ਦੇ ਮੈਂਬਰਾਂ, ਦੋਸਤਾਂ, ਮਾਪਿਆਂ ਅਤੇ ਬਜ਼ੁਰਗਾਂ ਦੇ ਰਿਸ਼ਤੇਦਾਰਾਂ ਨੂੰ ਮਿਲਣਗੇ, ਜਿਸ ਨਾਲ ਉਨ•ਾਂ ਨੂੰ ਆਪਣੇ ਪੁਰਖ਼ਿਆਂ ਦੀਆਂ ਜੜ•ਾਂ ਨਾਲ ਜੁੜਨ ਦਾ ਮੌਕਾ ਮਿਲੇਗਾ। 
ਇਹ ਵੀ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ, 2017 ਨੂੰ ਲੰਡਨ ਤੋਂ ‘ਆਪਣੀਆਂ ਜੜ•ਾਂ ਨਾਲ ਜੁੜੋ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਅਧੀਨ ਕਦੀ ਵੀ ਮੁਲਕ ਵਿੱਚ ਨਾ ਆਉਣ ਵਾਲੇ ਭਾਰਤੀ ਮੂਲ ਦੇ ਨੌਜਵਾਨਾਂ ਨੂੰ ਆਪਣੇ ਪੁਰਖਿਆਂ ਦੀਆਂ ਜੜ•ਾਂ ਨਾਲ ਜੁੜਨ ਦਾ ਮੌਕਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੌਰੇ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਦੇ ਯਾਤਰਾ ਅਤੇ ਸੱਭਿਆਚਾਰਕ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। 
ਸ੍ਰੀ ਅਗਰਵਾਲ ਨੇ ਇਨ•ਾਂ ਨੌਜਵਾਨਾਂ ਦੇ ਲੁਧਿਆਣਾ ਦੌਰੇ ਦੌਰਾਨ ਉਨ•ਾਂ ਨੂੰ ਸ਼ਹਿਰ ਲੁਧਿਆਣਾ ਖਾਸ ਕਰਕੇ ਸੂਬਾ ਪੰਜਾਬ ਦੇ ਸਨਅਤੀ ਵਿਕਾਸ ਤੋਂ ਜਾਣੂ ਕਰਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਤਾਂ ਜੋ ਉਹ ਆਪਣੇ ਮੌਜੂਦਾ ਦੇਸ਼ ਵਿੱਚ ਜਾ ਕੇ ਪੰਜਾਬ ਦੇ ਸਨਅਤੀ ਵਿਕਾਸ ਬਾਰੇ ਦੱਸ ਸਕਣ।    GM

 

 

Follow me on Twitter

Contact Us