Awaaz Qaum Di

ਸਕੂਲ ਵੈਨ ਡਰਾਈਵਰ ਨੇ 4 ਸਾਲਾ ਮਾਸੂਮ ਬੱਚੀ ਨਾਲ ਕੀਤੀ ਅਸਲੀਲ ਹਰਕਤ, ਭੜਕੇ ਲੋਕ

  • ਲੁਧਿਆਣਾ ਦੇ ਲਾਦੀਆਂ (ਹੈਬੋਵਾਲ) ‘ਚ ਬਣੇ ਇੱਕ ਨਿੱਜੀ ਸਕੂਲ ਦੇ ਬੱਸ ਡਰਾਈਵਰ ਤੇ ਕੰਡਕਟਰ ਵੱਲੋਂ ਚਾਰ ਸਾਲ ਦੀ ਬੱਚੀ ਨਾਲ ਬੱਸ ‘ਚ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ ਬੀਤੇ ਸ਼ੁੱਕਰਵਾਰ ਦੀ ਹੈ ਜਦੋਂ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਾ। ਉਸ ਤੋਂ ਬਾਅਦ ਪਰਿਵਾਰ ਨੇ ਸਕੂਲ ਪ੍ਰਸ਼ਾਸਨ ਵੱਲੋਂ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਪਰ ਉਨ੍ਹਾਂ ਵੱਲੋਂ ਕਾਰਵਾਈ ਨਾ ਕਰਨ ‘ਤੇ ਅੱਜ ਪਰਿਵਾਰਕ ਮੈਂਬਰਾਂ ਨੇ ਸਕੂਲ ਖਿਲਾਫ ਜਬਰਦਸਤ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ। ਮਾਮਲੇ ਨੂੰ ਜ਼ਿਆਦਾ ਭਖਦਾ ਦੇਖ ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚਿਆ ਅਤੇ ਉਨ੍ਹਾਂ ਨੇ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਬੱਚੀ ਦੇ ਪਰਿਵਾਰਕ ਮੈਂਬਰ ਅਤੇ ਹੋਰ ਲੋਕਾਂ ਦਾ ਇਸ ਘਟਨਾ ਤੋਂ ਬਾਅਦ ਗੁੱਸਾ ਸ਼ਾਂਤ ਹੋਣ ਦਾ ਨਾਂਅ ਨਹੀਂ ਲੈ ਰਿਹਾ। ਜਿਸ ਤੋਂ ਬਾਅਦ ਪੁਲਿਸ ਵੱਲੋਂ ਪੀੜਤ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਰ ‘ਤੇ ਕੇਸ ਦਰਜ ਕੀਤਾ ਗਿਆ ਅਤੇ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ। BS

 

 

Follow me on Twitter

Contact Us