Awaaz Qaum Di

ਜਤਿੰਦਰ ਸਿੰਘ ਔਲਖ ਨੇ ਨਵੇਂ ਆਈ.ਜੀ ਵਜੋਂ ਆਹੁਦਾ ਸੰਭਾਲਿਆ

ਪਟਿਆਲਾ – 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਜਤਿੰਦਰ ਸਿੰਘ ਔਲਖ ਨੇ ਅੱਜ ਪਟਿਆਲਾ ਰੇਂਜ ਦੇ ਨਵੇਂ ਆਈ.ਜੀ. ਵਜੋਂ ਅਹੁਦਾ ਸੰਭਾਲ ਲਿਆ ਹੈ। ਔਲਖ ਇਸ ਤੋਂ ਪਹਿਲਾਂ ਆਈ. ਜੀ ਹੈਡ ਕੁਆਟਰ, ਪੁਲਿਸ ਕਮਿਸ਼ਨਰ ਲੁਧਿਆਣਾ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੋਂ ਇਲਾਵਾ ਸੰਗਰੂਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਰੂਪ ਨਗਰ, ਖੰਨਾ, ਜਗਰਾਓ ਤੇ ਨਵਾਂ ਸ਼ਹਿਰ ਜ਼ਿਲ੍ਹਿਆਂ ਦੇ ਐਸ.ਐਸ.ਪੀ. ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਬਹੁਤ ਹੀ ਸੁਲਝੇ ਤੇ ਇਮਾਨਦਾਰ ਪੁਲਿਸ ਅਧਿਕਾਰੀ ਵਜੋਂ ਜਾਣੇ ਜਾਂਦੇ ਔਲਖ ਨੇ ਪਟਿਆਲਾ ਰੇਂਜ ਦੇ ਨਵੇਂ ਆਈ.ਜੀ. ਦਾ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਅਮਨ ਤੇ ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣਾ ਉਹਨਾਂ ਦੀ ਮੁੱਖ ਤਰਜ਼ੀਹ ਹੋਵੇਗੀ। ਉਹਨਾਂ ਕਿਹਾ ਕਿ ਲੋਕਾਂ ਦੇ ਮਸਲਿਆਂ ਦੇ ਸਮੇਂ ਸਿਰ ਨਿਰਪੱਖਤਾ ਨਾਲ ਨਿਪਟਾਰੇ ਦੇ ਨਾਲ-ਨਾਲ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।
ਔਲਖ ਦੇ ਅਹੁਦਾ ਸੰਭਾਲਣ ਮੌਕੇ ਸਾਬਕਾ ਆਈ.ਜੀ. ਅਤੇ ਪੰਜਾਬ ਦੇ ਆਈ.ਜੀ. ਹੈਡ ਕੁਆਟਰ ਏ.ਐਸ. ਰਾਏ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਪਟਿਆਲਾ ਦੇ ਐਸ.ਐਸ.ਪੀ. ਸਿੱਧੂ ਵੀ ਹਾਜ਼ਰ ਸਨ। BS

 

 

Follow me on Twitter

Contact Us