Awaaz Qaum Di

ਲੁਧਿਆਣਾ ਦੇ ਪਿੰਡ ਥਰੀਕੇ ਚ ਇੱਕ ਪਟਵਾਰੀ ਤੇ ਅਣਪਛਾਤੇ ਲੋਕਾਂ ਨੇ ਕੀਤਾ ਜਾਨਲੇਵਾ ਹਮਲਾ, ਪਟਵਾਰੀ ਦੀ ਹਾਲਤ ਨਾਜ਼ੁਕ

  • ਲੁਧਿਆਣਾ ਜ਼ਿਲ੍ਹ ਦੇ ਪਿੰਡ ਥਰੀਕੇ ਦੇ ਵਿੱਚ ਅੱਜ ਉਸ ਵੇਲੇ ਹਫ਼ੜਾ ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਦੀਪਕ ਸਿੰਗਲਾ ਨਾਂ ਦੇ ਪਟਵਾਰੀ ਤੇ 4 ਅਣਪਛਾਤੇ ਲੋਕਾਂ ਵੱਲੋਂ ਹਮਲਾ ਕਰ ਦਿੱਤਾ ਗਿਆ ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਕ ਸਿੰਗਲਾ ਦੇ ਹੀ ਇੱਕ ਕਰੀਬੀ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ਆਇਆ ਕਿ ਦੀਪਕ ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ ਜਿਸ ਵਿੱਚ ਉਸ ਦੇ ਗਰਦਨ ਤੇ ਕਾਫ਼ੀ ਸੱਟ ਲੱਗੀ ਹੈ। ਪਟਵਾਰੀ ਦੇ ਕੁਲੀਗ ਨੇ ਦੱਸਿਆ ਕਿ ਹਾਲੇ ਇਕ ਦਿਨ ਪਹਿਲਾਂ ਹੀ ਦੀਪਕ ਸਿੰਗਲਾ ਦੀ ਲੁਧਿਆਣੇ ਦੇ ਥਰੀਕੇ ਚ ਪੋਸਟਿੰਗ ਹੋਈ ਸੀ ਅਤੇ ਅੱਜ ਉਨ੍ਹਾਂ ਦੇ ਕੰਮ ਦਾ ਦੂਜਾ ਦਿਨ ਸੀ।
    ਉੱਧਰ ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲੀਸ ਅਧਿਕਾਰੀਆਂ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਦੱਸਿਆ ਕਿ ਕੁਝ ਅਣਪਛਾਤੇ ਲੋਕਾਂ ਨੇ ਪਟਵਾਰੀ ਤੇ ਹਮਲਾ ਕੀਤਾ ਹੈ ਜਿਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। BS

 

 

Follow me on Twitter

Contact Us