Awaaz Qaum Di

ਕਾਂਗਰਸ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਗੂੜ੍ਹਾ ਹੋਇਆ :ਦਮਨਜੀਤ ਸਿੰਘ ਭੱਲਮਾਜਰਾ

ਫ਼ਤਹਿਗੜ੍ਹ ਸਾਹਿਬ : ਪੰਜਾਬ ਦੀ ਕੈਪਟਨ ਸਰਕਾਰ ਪੰਜਾਬ ਤੇ ਪੰਜਾਬੀਅਤ ਦੀ ਸੱਚੀ ਪਹਿਰੇਦਾਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਦਮਨਜੀਤ ਸਿੰਘ ਭੱਲਮਾਜਰਾ ਨੇ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਤਰੱਕੀ ਦੀਆਂ ਬੁਲੰਦੀਆਂ ‘ਤੇ ਅੱਗੇ ਵੱਧ ਰਿਹਾ ਹੈ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਕੀਮਾਂ ਦਾ ਲਾਭ ਦਿਵਾਇਆ ਜਾ ਰਿਹਾ ਹੈ ਜਿਸ ਕਰਕੇ ਕਾਂਗਰਸ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਗੂੜ੍ਹਾ ਹੋਇਆ ਹੈ। ਦਮਨਜੀਤ ਭੱਲਮਾਜਰਾ ਨੇ ਪਟਾਖਾ ਫੈਕਟਰੀ ਵਿਚ ਹੋਏ ਧਮਾਕੇ ਦੀ ਘਟਨਾ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਹਾਦਸੇ ਵਿਚ ਕੀਮਤੀ ਜਾਨਾਂ ਗੁਆ ਚੁੱਕੇ ਤੇ ਜ਼ਖ਼ਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਸਰਕਾਰ ਹਮੇਸ਼ਾ ਖੜੀ ਹੈ ਜਿਨ੍ਹਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਹਰ ਸੰਭਵ ਇਲਾਜ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਨੇਤਰ ਸਿੰਘ ਟਿਵਾਣਾ, ਸਤਵਿੰਦਰ ਸਿੰਘ ਆਦਿ ਹੋਰ ਕਈ ਆਗੂ ਮੌਜੂਦ ਸਨ। BS

 

 

Follow me on Twitter

Contact Us