Awaaz Qaum Di

ਅੰਮ੍ਰਿਤਸਰ : ਗੁਰਦੁਆਰਾ ਝੰਡੇ-ਬੁੰਗੇ ਸਾਹਿਬ ਵਿਖੇ ਮਨਾਈ ਗਈ ਸ਼ਹੀਦ ਭਾਈ ਜਿੰਦਾ – ਸੁੱਖਾ ਦੀ ਬਰਸੀ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡੇ ਬੁੰਗੇ ਸਾਹਿਬ ਵਿਖੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ 27ਵੀਂ ਬਰਸੀ ਮਨਾਈ ਗਈ।

ਇਸ ਦੌਰਾਨ ਭਾਈ ਕੰਵਰਪਾਲ ਸਿੰਘ, ਪ੍ਰੋ. ਬਲਜਿੰਦਰ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ, ਹਰਪਾਲ ਸਿੰਘ ਚੀਮਾ ਅਤੇ ਭਾਈ ਮੋਹਕਮ ਸਿੰਘ ਤੋਂ ਇਲਾਵਾ ਹੋਰ ਕਈ ਗਰਮ ਖਿਆਲੀ ਸਿੱਖ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ। 

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਭੇਂਟ ਕੀਤੇ ਗਏ। BS

 

 

Follow me on Twitter

Contact Us