Awaaz Qaum Di

ਦੁਸਹਿਰੇ ਮੌਕੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ : ਸਿੱਧੂ

ਐਸ. ਏ. ਐਸ. ਨਗਰ – ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਾਨੂੰ ਚੰਗਿਆਈ ਦੇ ਰਾਹ ਉਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ ਅਤੇ ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ ਤਾਂ ਜੋ ਇਕ ਬਿਹਤਰ ਸਮਾਜ ਦੀ ਸਿਰਜਣਾ ਹੋ ਸਕੇ। ਇਹ ਵਿਚਾਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੁਸਹਿਰਾ ਕਮੇਟੀ ਮੁਹਾਲੀ (ਰਜਿ) ਵੱਲੋਂ ਫੇਜ਼-8 ਦੇ ਵਿਖੇ ਮਨਾਏ ਗਏ ਦੁਸਹਿਰੇ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ।
ਸਿਹਤ ਮੰਤਰੀ ਨੇ ਇਸ ਮੌਕੇ ਹਜ਼ਾਰਾਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਜਿਥੇ ਸਾਡੀ ਸਾਂਝੀਵਾਲਤਾ ਦਾ ਪ੍ਰਤੀਕ ਹਨ ਉਥੇ ਸਾਨੂੰ ਸਾਡੇ ਵਿਰਸੇ ਨਾਲ ਜੋੜ ਕੇ ਰੱਖਦੇ ਹਨ। ਉਨ੍ਹਾਂ ਇਸ ਮੌਕੇ ਜਿਥੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦਾ ਸੱਦਾ ਦਿੱਤਾ ਉਥੇ ਸ਼ਹਿਰ ਵਾਸੀਆਂ ਦੀ ਦੁਸਹਿਰਾ ਗਰਾਊਂਡ ਮੰਗ ਨੂੰ ਸਰਕਾਰ ਵੱਲੋਂ ਪੂਰਾ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਦੁਸਹਿਰਾ ਕਮੇਟੀ ਵੱਲੋਂ ਸਿਹਤ ਮੰਤਰੀ ਸ. ਸਿੱਧੂ ਦਾ ਉਚੇਚੇ ਤੌਰ ’ਤੇ ਸਨਮਾਨ ਵੀ ਕੀਤਾ ਗਿਆ।  
ਦੁਸਹਿਰੇ ਦੇ ਸਮਾਗਮ ਦਾ ਆਨੰਦ ਮਾਨਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਦੁਸਹਿਰਾ ਗਰਾਊਂਡ ਵਿੱਚ ਮੌਜੂਦ ਸਨ, ਜਿਨ੍ਹਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਸ਼ੋਭਾ ਯਾਤਰਾ ਵੀ ਸਜਾਈ ਗਈ, ਜਿਸ ਵਿੱਚ ਭਗਵਾਨ ਸ਼੍ਰੀ ਰਾਮ, ਮਾਤਾ ਸੀਤਾ, ਲਕਸ਼ਮਣ, ਰਾਮ ਭਗਤ ਹਨੂੰਮਾਨ ਦੇ ਨਾਲ-ਨਾਲ ਰਾਵਣ, ਕੁੰਭਕਰਨ ਅਤੇ ਮੇਘਨਾਥ ਦੀਆਂ ਝਾਕੀਆਂ ਵੀ ਕੱਢੀਆਂ ਗਈਆਂ। ਸੂਰਜ ਛਿਪਦਿਆਂ ਹੀ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨ ਭੇਟ ਕਰ ਦਿੱਤਾ ਗਿਆ।
ਇਸ ਮੌਕੇ ਸੰਦੀਪ ਸਿੰਘ ਕੌੜਾ ਸਲਾਹਕਾਰ (ਸਕਿੱਲ ਡਿਵੈਲਪਮੈਂਟ ਮਿਸ਼ਨ) ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ, ਐਡਵੋਕੇਟ ਕੰਵਰਵੀਰ ਸਿੰਘ ਸਿੱਧੂ, ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਹਰੇਕਸ਼ ਚੰਦ ਸ਼ਰਮਾ ਮੱਛਲੀ ਕਲਾਂ, ਗਗਨਦੀਪ ਕੌੜਾ ਜਨਰਲ ਮੈਨੇਜਰ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਕਾਂਗਰਸ ਕਮੇਟੀ ਮੁਹਾਲੀ (ਦਿਹਾਤੀ) ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਸੱਤਪਾਲ ਸਿੰਘ ਅਤੇ ਦੁਸਹਿਰਾ ਕਮੇਟੀ ਮੁਹਾਲੀ (ਰਜਿ) ਦੇ ਪ੍ਰਧਾਨ ਮਧੂ ਭੂਸ਼ਣ, ਸੀਨੀਅਰ ਵਾਈਸ ਪ੍ਰਧਾਨ ਨਰੇਸ਼ ਕਾਂਸਲ, ਜਨਰਲ ਸਕੱਤਰ ਅਨੁਰਾਗ ਅਗਰਵਾਲ, ਵਾਈਸ ਪ੍ਰਧਾਨ ਬਲਿੰਦਰ ਸਿੰਘ ਬਬਲੀ, ਵਾਈਸ ਪ੍ਰਧਾਨ ਰਾਮ ਕੁਮਾਰ, ਵਾਈਸ ਪ੍ਰਧਾਨ ਸੰਜੀਵ ਕੁਮਾਰ ਗਰਗ, ਵਾਈਸ ਪ੍ਰਧਾਨ ਬਘੀਰਥ ਗੋਇਲ, ਜਨਰਲ ਸਕੱਤਰ (ਫੀਲਡ) ਲਾਲ ਚੰਦ, ਵਿੱਤ ਸਕੱਤਰ ਮਦਨ ਗੌਤਮ, ਜੁਆਇੰਟ ਸਕੱਤਰ ਬਲਵਿੰਦਰ ਸਿੰਘ, ਬੀ. ਬੀ. ਮੈਣੀ, ਜਤਿੰਦਰ, ਜਗਦੀਸ਼ ਸਿੰਘ (ਸਾਰੇ ਆਰਗੇਨਾਈਜ਼ਿੰਗ ਸਕੱਤਰ) ਅਸ਼ੋਕ ਕੁਮਾਰ, ਸੰਜੇ ਕਮਾਰ, ਬਿ੍ਰਜ ਭੂਸ਼ਣ ਅਤੇ ਅਰੁਣ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।


ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕੀਤੀ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ
ਲੋਕਾਂ ਨੂੰ ਚੰਗੇ ਗੁਣਾਂ ਦੇ ਧਾਰਨੀ ਬਣਨ ਲਈ ਪ੍ਰੇਰਿਆ
ਸੈਕਟਰ-70 ਵਿਖੇ ਮਨਾਏ ਗਏ ਦੁਸਹਿਰੇ ਦੇ ਸਮਾਗਮ ਵਿੱਚ ਹਲਕਾ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਨਾਲ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀ ਉਚੇਚੇ ਤੌਰ ’ਤੇ ਹਾਜ਼ਰੀ ਲਵਾਈ। ਇਸ ਮੌਕੇ ਸ਼੍ਰੀ ਤਿਵਾੜੀ ਨੇ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਅਤੇ ਸ਼੍ਰੀ ਰਾਮ ਵੱਲੋਂ ਦਰਸਾਏ ਨੇਕੀ ਤੇ ਸੱਚਾਈ ਦੇ ਰਾਹ ’ਤੇ ਚੱਲਦਿਆਂ ਚੰਗੇ ਗੁਣਾਂ ਦੇ ਧਾਰਨੀ ਬਣਨ ਲਈ ਪ੍ਰੇਰਿਆ। BS

 

 

Follow me on Twitter

Contact Us