Awaaz Qaum Di

ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦਾ ਵਧਿਆ 5% ਮਹਿੰਗਾਈ ਭੱਤਾ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਗਵਾਈ ਹੇਠਲੀ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਹੀ ਤੋਹਫ਼ਾ ਦੇ ਦਿੱਤਾ ਹੈ। ਕੈਬਿਨੇਟ ਨੇ ਉਨ੍ਹਾਂ ਦਾ ਮਹਿੰਗਾਈ ਭੱਤਾ (Dearness Allowance) 5 ਫ਼ੀ ਸਦੀ ਵਧਾ ਦਿੱਤਾ ਹੈ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੈਬਿਨੇਟ ਨੇ ਮਹਿੰਗਾਈ ਭੱਤੇ ਵਿੱਚ 5 ਫ਼ੀ ਸਦੀ ਵਾਧੇ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਕੇਂਦਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਜੁਲਾਈ 2019 ਤੋਂ ਮਿਲੇਗਾ।

ਵਧਦੀ ਮਹਿੰਗਾਈ ਨਾਲ ਨਿਪਟਣ ਲਈ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਾਇਆ ਹੈ। ਇਸ ਨੂੰ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਤੋਹਫ਼ਾ ਆਖਿਆ ਜਾ ਰਿਹਾ ਹੈ।

ਮਹਿੰਗਾਈ ਭੱਤੇ ਵਿੱਚ ਇਹ ਵਾਧਾ ਤੈਅਸ਼ੁਦਾ ਫ਼ਾਰਮੂਲੇ ਮੁਤਾਬਕ ਹੀ ਹੈ, ਜੋ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨਾਂ ਦੇ ਸੁਝਾਵਾਂ ਉੱਤੇ ਆਧਾਰਤ ਹੈ। ਇਸ ਨਾਲ 48 ਲੱਖ ਕੇਂਦਰੀ ਮੁਲਾਜ਼ਮਾਂ ਤੇ 63 ਲੱਖ ਪੈਨਸ਼ਨਰਾਂ ਨੂੰ ਲਾਭ ਪੁੱਜੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਤੋਹਫ਼ਾ ਦਿੱਤਾ ਹੈ। HT

 

 

Follow me on Twitter

Contact Us