Awaaz Qaum Di

ਪੰਥ ਰਤਨ ਭਾਈ ਜਸਬੀਰ ਸਿੰਘ ਜੀ ਖੰਨੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਜਾਣ ਵਾਲਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਯਾਦਗਾਰੀ ਹੋਵੇਗਾ – ਇੰਦਰਜੀਤ ਸਿੰਘ ਮੱਕੜ

ਲੁਧਿਆਣਾ (Harminder makkar) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਮਹਾਨ ਸਲਾਨਾ ਗੁਰਮਤਿ ਸਮਾਗਮ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ (ਖੰਨੇ ਵਾਲੇ) ਚੈਰੀਟੇਬਲ ਟਰੱਸਟ ਵੱਲੋਂ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੇ ਨਿੱਘੇ ਸਹਿਯੋਗ ਦੇ ਨਾਲ ਮਿਤੀ 16 ਤੋਂ 18 ਅਕਤੂਬਰ ਤੱਕ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਦੇ ਨਾਲ ਆਯੋਜਿਤ ਕੀਤਾ ਜਾਵੇਗਾ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੱਤਰਕਾਰਾਂ ਦੇ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆ ਹੋਇਆਂ ਸ. ਇੰਦਰਜੀਤ ਸਿੰਘ ਜੀ ਨੇ ਕੀਤਾ । ਉਹਨਾਂ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਆਯੋਜਿਤ ਕੀਤੇ ਜਾ ਰਹੇ ਤਿੰਨ ਰੋਜਾ ਸਲਾਨਾ ਗੁਰਮਤਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਉਥੇ ਨਾਲ ਹੀ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾ ਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਤੇ ਗਿਆਨੀ ਹਰਪਾਲ ਸਿੰਘ ਜੀ (ਹੈਡ ਗ੍ਰੰਥੀ ਸ੍ਰੀ ਫਤਹਿਗੜ੍ਹ ਸਾਹਿਬ) ਉਚੇਚੇ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਨਗੇ । ਆਪਣੀ ਗੱਲਬਾਤ ਦੌਰਾਨ ਉਹਨਾਂ ਨੇ ਕਿਹਾ ਕਿ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਦੇ ਨਾਲ ਭਾਈ ਜਸਬੀਰ ਸਿੰਘ ਖੰਨੇ ਵਾਲਿਆ ਦੀ ਯਾਦ ਵਿੱਚ ਆਯੋਜਿਤ ਕੀਤਾ ਜਾ ਰਿਹਾ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਇੱਕ ਯਾਦਗਾਰੀ ਸਮਾਗਮ ਹੋਵੇਗਾ । ਉਹਨਾਂ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਜ਼ੋਰਦਾਰ ਅਪੀਲ ਕਰਦਿਆ ਹੋਇਆਂ ਕਿਹਾ ਕਿ ਉਹ ਉਕਤ ਸਮਾਗਮ ਵਿੱਚ ਵੱਧ ਚੜ੍ਹ ਕੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕਰਨ।  ਇਸ ਮੌਕੇ ਤੇ ਉਹਨਾਂ ਦੇ ਨਾਲ ਸ. ਹਰਪਾਲ ਸਿੰਘ ਖਾਲਸਾ (ਖਾਲਸਾ ਫਰਨੀਚਾਰ ਵਾਲੇ), ਸ. ਜਤਿੰਦਰ ਮੋਹਨ ਸਿੰਘ, ਸ. ਬਲਜੀਤ ਸਿੰਘ ਬਾਵਾ, ਸ. ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਜਗਜੀਤ ਸਿੰਘ ਆਹੂਜਾ, ਅਵਤਾਰ ਸਿੰਘ ਬੀ.ਕੇ., ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਕ੍ਰਿਪਾਲ ਸਿੰਘ ਚੌਹਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਜਾਰੀ ਕਰਤਾ

ਇੰਦਰਜੀਤ ਸਿੰਘ ਮੱਕੜ

ਮੋ : 95928-95942 GM

 

 

Follow me on Twitter

Contact Us