Awaaz Qaum Di

ਲੁਧਿਆਣਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਅਤੇ ਡਿਜੀਟਲ ਮਿਊਜ਼ੀਅਮ ਦਾ ਆਯੋਜਨ 11 ਤੋਂ 13 ਅਕਤੂਬਰ ਤੱਕ

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ-
-ਆਧੁਨਿਕ ਤਕਨੀਕਾਂ ਰਾਹੀਂ ਲੱਗੇਗੀ ਅਧਿਆਤਮਕਤਾ ਦੀ ਛਹਿਬਰ
-ਜ਼ਿਲ•ਾ ਵਾਸੀ ਅਤੇ ਅਧਿਕਾਰੀ ਪਰਿਵਾਰਾਂ ਸਮੇਤ ਵਧ ਚੜ• ਕੇ ਹਿੱਸਾ ਲੈਣ-ਡਿਪਟੀ ਕਮਿਸ਼ਨਰ
ਲੁਧਿਆਣਾ (Harminder makkar)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੇਲਾ ਮੈਦਾਨ ਵਿਖੇ ਕਰਵਾਏ ਜਾਣਗੇ, ਜੋ ਕਿ ਸਥਾਨਕ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 3 ਦਿਨ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਉਣਗੇ। ਡਿਜੀਟਲ ਅਜਾਇਬਘਰ ਵਿੱਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ।
ਅੱਜ ਆਪਣੇ ਦਫ਼ਤਰ ਵਿਖੇ ਤਿਆਰੀ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੀ.ਏ.ਯੂ. ਲੁਧਿਆਣਾ ਵਿਖੇ 11 ਤੋਂ 13 ਅਕਤੂਬਰ ਤੱਕ ਡਿਜੀਟਲ ਅਜਾਇਬਘਰ ਸਥਾਪਤ ਕੀਤਾ ਜਾਵੇਗਾ, ਜੋ ਲੋਕਾਂ ਦੇ ਵੇਖਣ ਲਈ ਸਵੇਰੇ 6:30 ਤੋਂ ਸ਼ਾਮ 6:00 ਵਜੇ ਤੱਕ ਖੁੱਲ••ਾ ਰਹੇਗਾ। ਇਸੇ ਤਰ•ਾਂ ਦੂਜੇ ਅਤੇ ਤੀਜੇ ਦਿਨ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਝਾਤ ਪਾਉਂਦਾ ਲਾਈਟ ਐਂਡ ਸਾਊਂਡ ਸ਼ੋਅ ਚੱਲੇਗਾ। ਦੋਵੇਂ ਦਿਨ ਇਹ ਦੋਵੇਂ ਸ਼ੋਅ ਸ਼ਾਮ 7:00 ਵਜੇ ਤੋਂ 7:45 ਵਜੇ ਤੱਕ ਅਤੇ 8:30 ਵਜੇ ਤੋਂ 9:15 ਵਜੇ ਤੱਕ ਹੋਇਆ ਕਰਨਗੇ।
ਉਨ•ਾਂ ਕਿਹਾ ਕਿ ਇਸ ਲੜੀ ਤਹਿਤ ਆਪਣੀ ਕਿਸਮ ਦੇ ਪਹਿਲੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਵੀ ਲੋਕਾਂ ਲਈ ਖਿੱਚ ਦਾ ਕੇਂਦਰ ਬਣਨਗੇ, ਜੋ ਲੁਧਿਆਣਾ ਅਤੇ ਚੰਡੀਗੜ• ਸਮੇਤ ਪੰਜਾਬ ਦੇ 10 ਜ਼ਿਲਿ••ਆਂ ਵਿੱਚੋਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਕਰਵਾਏ ਜਾਣਗੇ। 23 ਅਤੇ 24 ਅਕਤੂਬਰ ਨੂੰ ਜ਼ਿਲ•ਾ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨਾਲ ਲੱਗਦੇ ਸਤਲੁਜ ਦਰਿਆ ‘ਤੇ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਸ੍ਰੀ ਅਗਰਵਾਲ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਪ੍ਰਬੰਧ ਕਾਰਜ ਸਮਾਂ ਸਿਰ ਨੇਪਰੇ ਚਾੜਨ ਦੀ ਹਦਾਇਤ ਕੀਤੀ। ਉਨ•ਾਂ ਜ਼ਿਲ•ਾ ਵਾਸੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ। GM

 

 

Follow me on Twitter

Contact Us