Awaaz Qaum Di

ਦਮਦਮੀ ਟਕਸਾਲ ਵੱਲੋਂ ਮੋਗਾ ਵਿਖੇ ਪੰਜਵਾਂ ਅੰਤਰਰਾਸ਼ਟਰੀ ਸੈਮੀਨਾਰ 20 ਨੂੰ ।

ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ ਵਿਸ਼ੇ ‘ਤੇ ਹੋਣਗੀਆਂ ਵਿਚਾਰਾਂ : ਬਾਬਾ ਹਰਨਾਮ ਸਿੰਘ ਖ਼ਾਲਸਾ।
ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਹੋਵੇਗਾ ਸੈਮੀਨਾਰ ।
ਮਹਿਤਾ (Sarchand Singh) ਦਮਦਮੀ ਟਕਸਾਲ ਵੱਲੋਂ 20 ਅਕਤੂਬਰ ਨੂੰ 2019, ਦਿਨ ਐਤਵਾਰ ਨੂੰ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ ਵਿਸ਼ੇ ‘ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਇਸ ਬਾਰੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਦਸਿਆ ਕਿ ਇਹ ਸੈਮੀਨਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ  ਨੂੰ ਸਮਰਪਿਤ ਹੈ। ਜਿਸ ਪ੍ਰਤੀ ਗੁਰਮਤਿ ਸਮਾਗਮ ਮਹਿਤਾ ਚੌਕ ਵਿਖੇ 23-24-25 ਅਕਤੂਬਰ 2019 ਨੂੰ ਬਹੁਤ ਵੱਡੀ ਪੱਧਰ ‘ਤੇ ਮਨਾਈ ਜਾ ਰਹੀ ਹੈ। ਪ੍ਰੋ: ਸਰਚਾਂਦ ਸਿੰਘ ਖਿਆਲਾ ਵੱਲੋਂ ਜਾਰੀ ਬਿਆਨ ‘ਚ ਦਮਦਮੀ ਟਕਸਾਲ ਮੁਖੀ ਕਿਹਾ ਕਿ ਅੰਤਰਰਾਸ਼ਟਰੀ ਸੈਮੀਨਾਰਾਂ ਦੀ ਲੜੀ ਵਜੋਂ ਅਮ੍ਰਿਤਸਰ, ਨਵੀਂ ਦਿੱਲੀ, ਪਟਿਆਲਾ ਅਤੇ ਮੁੰਬਈ ਦੀ ਸਫਲਤਾ ਉਪਰੰਤ ਮੋਗਾ ਵਿਖੇ ਇਹ ਪੰਜਵਾਂ ਸੈਮੀਨਾਰ ਹੋਵੇਗਾ। ਜੋ ਕਿ 11 ਤੋਂ ਦੁਪਹਿਰ 3 ਵਜੇ ਤੱਕ ਚੱਲੇਗਾ। ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕਿਆਂ ਹਨ।  ਇਹ ਸੈਮੀਨਾਰ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਹੈ। ਜਿਸ ਦੀ ਪ੍ਰਧਾਨਗੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕਰਨਗੇ। ਮੁਖ ਮਹਿਮਾਨ ਸ: ਨਿਰਮਲ ਸਿੰਘ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ, ਤੋਂ ਇਲਾਵਾ ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਜੋਰਾ ਸਿੰਘ ਬੱਧਨੀ ਕਲਾਂ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਪ੍ਰਦੀਪ ਸਿੰਘ ਬੋਰੇਵਾਲ, ਭਾਈ ਜਸਬੀਰ ਸਿੰਘ ਖ਼ਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸੰਤ ਬਾਬਾ ਹਰਜਿੰਦਰ ਸਿੰਘ ਜਿੰਦੂ, ਭਾਈ ਕੁਲਵੰਤ ਸਿੰਘ ਭਾਈ ਕੀ ਸਮਾਧ ਅਤੇ  ਭਾਈ ਈਸ਼ਰ ਸਿੰਘ ਸਪੁੱਤਰ ਸੰਤ ਭਿੰਡਰਾਂਵਾਲੇ ਹੋਣਗੇ।  ਸੈਮੀਨਾਰ ਵਿਚ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਿੱਖ ਚਿੰਤਕ ਅਤੇ ਵਿਦਵਾਨ ਸ: ਹਰਭਜਨ ਸਿੰਘ ਡੇਹਰਾਦੂਨ, ਸ: ਗੁਰਚਰਨ ਸਿੰਘ ਲਾਂਬਾ, ਡਾ: ਇੰਦਰਜੀਤ ਸਿੰਘ ਗੋਗੋਆਣੀ, ਪ੍ਰੋ: ਸੁਖਦਿਆਲ ਸਿੰਘ,  ਡਾ: ਕੁਲ ਵਿੰਦਰ ਸਿੰਘ, ਡਾ: ਪਰਮਜੀਤ ਕੌਰ, ਹਰਵਿੰਦਰ ਸਿੰਘ ਅਤੇ ਡਾ: ਗੁਰਤੇਜ ਸਿੰਘ ਆਪਣੇ ਵਿਚਾਰ ਰੱਖਣਗੇ। ਦਮਦਮੀ ਟਕਸਾਲ ਦੇ ਮੁਖੀ ਨੇ ਸੰਗਤ ਨੂੰ ਸਮੇਂ ਸਿਰ ਸੈਮੀਨਾਰ ਸਥਾਨ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ। GM

 

 

Follow me on Twitter

Contact Us