Awaaz Qaum Di

ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਮੰਗ ਕੀਤੀ

ਨਿਊਯਾਰਕ/ਲੁਧਿਆਣਾ ( ਰਾਜ ਗੋਗਨਾ)—ਬੀਤੇਂ ਦਿਨ ਕਾਂਗਰਸ ਦੇ ਕੌਮੀ ਬੁਲਾਰੇ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਸ਼ਹੀਦ-ਏ-ਆਜਮ ਭਗਤ ਸਿੰਘ ਸੁਖਦੇਵ ਰਾਜਗੁਰੂ ਸ਼ਹੀਦ ਊਧਮ ਸਿੰਘ ਨੂੰ ਭਾਰਤ ਰਤਨ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸਨੂੰ ਕਰਨ ਤੋਂ ਪਹਿਲਾਂ ਸਰਕਾਰ ਨੂੰ ਸ਼ਹੀਦ ਭਗਤ ਸਿੰਘ ਨੂੰ ਰਸਮੀਂ ਤੌਰ ਤੇ ਸ਼ਹੀਦ-ਏ-ਆਜ਼ਮ ਐਲਾਨਣਾ ਚਾਹੀਦਾ ਹੈ।
ਸਥਾਨਕ ਵਿਦਿਆਰਥੀਆਂ ਵੱਲੋਂ ਆਯੋਜਿਤ ਕੀਤੀ ਗਈ ਯੂਥ ਪਾਰਲੀਮੈਂਟ ਤੋਂ ਵੱਖ ਪੱਤਰਕਾਰਾਂ ਨਾਲ ਗੱਲਬਾਤ ਚ ਤਿਵਾੜੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਭਾਰਤ ਰਤਨ ਦੇ ਨਾਂ ਤੇ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਸ ਨੇ ਵੀਡੀ ਸਾਵਰਕਰ ਦਾ ਨਾਮ ਪੇਸ਼ ਕੀਤਾ ਹੈ। ਇਹ ਕਦਮ ਸਿਰਫ ਮਹਾਰਾਸ਼ਟਰ ਦੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਸਤੇ ਚੁੱਕਿਆ ਗਿਆ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਭਾਰਤ ਰਤਨ ਦਾ ਹੱਕਦਾਰ ਹੈ, ਤਾਂ ਉਹ ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਤੇ ਸ਼ਹੀਦ ਊਧਮ ਸਿੰਘ ਹਨ, ਜਾਂ ਫਿਰ ਉਹ ਭਾਜਪਾ ਦੀ ਚੁਨਿੰਦਾ ਰਾਸ਼ਟਰਵਾਦੀ ਵਿਚਾਰਧਾਰਾ ਚ ਨਹੀਂ ਆਉਂਦੇ? ਜਦਕਿ ਮਹਾਰਾਸ਼ਟਰ, ਹਰਿਆਣਾ ਅਤੇ ਪੰਜਾਬ ਚ ਚਾਰ ਵਿਧਾਨ ਸਭਾ ਸੀਟਾਂ ਤੇ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਬਾਰੇ ਸਵਾਲਾਂ ਤੇ ਤਿਵਾੜੀ ਨੇ ਕਿਹਾ ਕਿ ਕਾਂਗਰਸ ਸਾਰੀਆਂ ਥਾਵਾਂ ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ, ਜਿਸਦਾ ਸਬੂਤ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਤੋਂ ਮਿਲ ਰਿਹਾ ਸਮਰਥਨ ਹੈ।
ਪੰਜਾਬ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕਾਂਗਰਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਾਰਿਆਂ ਹਲਕਿਆਂ ਚ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਾਅਦਿਆਂ ਤੋਂ ਵੱਧ ਕੰਮ ਕੀਤਾ ਹੈ, ਜਿਨ੍ਹਾਂ ਦੇ ਕਾਰਜਕਾਲ ਦਾ ਅੱਧਾ ਸਮਾਂ ਹਾਲੇ ਬਾਕੀ ਹੈ।
ਦਾਖਾ ਜ਼ਿਮਨੀ ਚੋਣ ਨੂੰ ਲੈ ਕੇ ਇਕ ਸਵਾਲ ਦੇ ਜਵਾਬ ਚ ਤਿਵਾੜੀ ਨੇ ਅਕਾਲੀ ਦਲ ਦੇ ਉਨ੍ਹਾਂ ਦੋਸ਼ਾਂ ਨੂੰ ਨਕਾਰਿਆ ਕਿ ਕਾਂਗਰਸ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਹਾਰ ਦੀ ਨਿਸ਼ਾਨੀ ਹੈ।2004 ਚ ਅਸਫਲ ਹੈ ਬਾਅਦ 2009 ਤੋਂ 2014 ਤੱਕ ਲੁਧਿਆਣਾ ਦੀ ਨੁਮਾਇੰਦਗੀ ਕਰਨ ਵਾਲੇ ਤਿਵਾੜੀ ਨੇ ਕਿਹਾ ਕਿ ਕੈਪਟਨ ਸੰਦੀਪ ਸੰਧੂ ਹਲਕਾ ਲਈ ਸਭ ਤੋਂ ਚੰਗੇ ਉਮੀਦਵਾਰ ਹਨ। ਉਨ੍ਹਾਂ ਬੀਤੇ 12 ਸਾਲਾਂ ਦੌਰਾਨ ਕੈਪਟਨ ਸੰਦੀਪ ਸੰਧੂ ਨਾਲ ਨਜ਼ਦੀਕੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸੰਦੀਪ ਸੰਧੂ ਨੂੰ ਹੀ ਨਹੀਂ, ਸਗੋਂ ਦਾਖਾ ਨੂੰ ਵੀ ਕੈਪਟਨ ਸੰਧੂ ਦੀ ਲੋੜ ਹੈ।ਇਸ ਮੌਕੇ ਤਿਵਾੜੀ ਨਾਲ ਸਥਾਨਕ ਐਮਐਲਏ ਰਾਕੇਸ਼ ਪਾਂਡੇ, ਪੀਐੱਲਆਈਡੀਬੀ ਦੇ ਚੇਅਰਮੈਨ ਪਵਨ ਦੀਵਾਨ, ਸੂਬਾ ਕਾਂਗਰਸ ਸਕੱਤਰ ਗੁਰਮੇਲ ਪਹਿਲਵਾਨ, ਸਤਵਿੰਦਰ ਜਵੱਦੀ, ਹਰਭਗਤ ਗਰੇਵਾਲ, ਵਰੁਣ ਮਹਿਤਾ, ਸੁਨੀਲ ਦੱਤ ਵੀ ਮੌਜੂਦ ਰਹੇ। MP

 

 

Follow me on Twitter

Contact Us