Awaaz Qaum Di

ਸ਼੍ਰੋਮਣੀ ਕਮੇਟੀ ਦੀਆਂ ਉਚੇਰੀ ਵਿੱਦਿਅਕ ਸੰਸਥਾਵਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਗੜ੍ਹਸ਼ੰਕਰ ਵਿਖੇ 23 ਤੋਂ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ ਸੰਸਥਾਵਾਂ ਤਿੰਨ ਦਿਨਾਂ 16ਵਾਂ ਖ਼ਾਲਸਾਈ ਖੇਡ ਉਤਸਵ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ 23 ਤੋਂ 25 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਮੇਜ਼ਬਾਨ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਅਤੇ ਡਾ. ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਐਜ਼ੂਕੇਸ਼ਨ ਸ਼੍ਰੋਮਣੀ ਕਮੇਟੀ ਦੀ ਦੇਖ ਰੇਖ ਹੇਠ ਕਰਵਾਇਆ ਜਾ ਰਿਹਾ 16ਵਾਂ ਖਾਲਸਾ ਖੇਡ ਉਤਸਵ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਕਾਲਜ ਦੀ 50ਵੀਂ ਵਰ੍ਹੇਗੰਢ ‘ਤੇ ਵਿਸ਼ੇਸ਼ ਹੋਵੇਗਾ। ਉਨ੍ਹਾਂ ਦੱਸਿਆ ਕਿ ਖੇਡ ਉਤਸਵ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 39 ਕਾਲਜਾਂ ਦੇ ਕਰੀਬ 3500 ਖਿਡਾਰੀ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਖੇਡ ਉਤਸਵ ਦਾ ਉਦਘਾਟਨ ਸਵੇਰੇ 10 ਵਜੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਕਰਨਗੇ ਤੇ 25 ਅਕਤੂਬਰ ਨੂੰ ਇਨਾਮਾਂ ਦੀ ਵੰਡ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐੱਮ.ਪੀ. ਵਲੋਂ ਕੀਤੀ ਜਾਵੇਗੀ।
                   ਉਨ੍ਹਾਂ ਅੱਗੇ ਦੱਸਿਆ ਕਿ ਖੇਡ ਉਤਸਵ ਵਿਚ ਲੜਕਿਆਂ ਲਈ ਹਾਕੀ, ਫੁੱਟਬਾਲ, ਬਾਸਕਟਬਾਲ, ਬੈਡਮਿੰਟਨ, ਕਬੱਡੀ (ਨੈਸ਼ਨਲ ਸਟਾਈਲ), ਵਾਲੀਬਾਲ, ਗੱਤਕਾ, ਟੇਬਲ ਟੈਨਸ, ਚੈੱਸ, ਖੋ-ਖੋ, ਹੈਂਡਬਾਲ, ਵੇਟ ਲਿਫਟਿੰਗ ਅਤੇ ਰੱਸਾ-ਕਸ਼ੀ ਦੇ ਮੁਕਾਬਲੇ ਹੋਣਗੇ ਤੇ ਲੜਕੀਆਂ ਲਈ ਖੋ-ਖੋ, ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ), ਵਾਲੀਬਾਲ, ਬੈਡਮਿੰਟਨ, ਟੇਬਲ ਟੈਨਿਸ, ਗੱਤਕਾ, ਹਾਕੀ, ਚੈੱਸ, ਹੈਂਡਬਾਲ, ਵੇਟ ਲਿਫਟਿੰਗ, ਬਾਸਕਟਬਾਲ ਅਤੇ ਰੱਸਾ-ਕਸ਼ੀ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਖੇਡ ਉਤਸਵ ਵਿਚ ਲੜਕੇ ਤੇ ਲੜਕੀਆਂ ਦੇ ਅਥਲੈਟਿਕਸ ਦੇ ਮੁਕਾਬਲੇ ਵੀ ਕਰਵਾਏ ਜਾਣਗੇ। MP

 

 

Follow me on Twitter

Contact Us