Awaaz Qaum Di

ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਪੁਖ਼ਤਾ ਪ੍ਰਬੰਧ ਕਰਨ ਦਾ ਭਰੋਸਾ

ਜਲੰਧਰ  (ਰਮੇਸ਼ ਗਾਬਾ/ਬੀਨਾ)

                                     ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਨਗਰ ਕੀਰਤਨ ਜੋ ਕਿ 3 ਨਵੰਬਰ ਨੂੰ ਜਲੰਧਰ ਵਿਚ ਦਾਖਿਲ ਹੋ ਰਿਹਾ ਹੈ, ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।  ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਜੋ ਸ਼੍ਰੀ ਨਨਕਾਣਾ ਸਾਹਿਬ ਚੱਲਿਆ ਸੀ ਜਲੰਧਰ ਵਿਖੇ 3 ਨਵੰਬਰ ਨੂੰ ਆਵੇਗਾ ਅਤੇ ਅਗਲੇ ਦਿਨ ਸਾਰੇ ਸ਼ਹਿਰ ਵਿੱਚ ਹੁੰਦਿਆਂ ਹੋਇਆ 4 ਨਵੰਬਰ ਨੂੰ ਸੁਲਤਾਨਪੁਰ ਲੋਧੀ ਨੂੰ ਜਾਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਇਸ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਪੁਖਤਾ ਪ੍ਰੰਬਧ ਲਈ ਡਿਊਟੀ ਤਨਦੇਹੀ ਨਾਲ ਨਿਭਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਨਗਰ ਕੀਰਤਨ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
                             ਉਨ੍ਹਾਂ ਨੇੇ ਦੱਸਿਆ ਕਿ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਵਾਜਾਈ ਦੇ ਰਸਤਿਆਂ ਵਿੱਚ ਤਬਦੀਲੀ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਕਿਹਾ ਕਿ ਉਨ੍ਹਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਆਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਈ ਜਾਵੇ।ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੀਰਤਨ ਦੇ ਰਸਤੇ ਦੀ ਸਾਫ਼ ਸਫਾਈ ,ਪਾਣੀ ਦੇ ਛਿੜਕਾਅ ਅਤੇ ਆਰਜ਼ੀ ਪਖਾਨਿਆਂ ਨੂੰ ਯਕੀਨੀ ਬਣਾਇਆ ਜਾਵੇ। ਇਸੇ ਤਰ੍ਹਾਂ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਦੇ ਨਾਲ ਨਾਲ ਮੈਡੀਕਲ ਟੀਮਾਂ ਅਤੇ ਐਂਬੂਲੈਂਸ ਦਾ ਵੀ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਵੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ।
                                    ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ, ਸ਼੍ਰੀ ਜਸਬੀਰ ਸਿੰਘ, ਉਪਮੰਡਲ ਮੈਜਿਸਟਰੇਟ ਸ਼੍ਰੀ ਰਾਹੁਲ ਸਿੰਧੂ, ਡਾ. ਜੈਇੰਦਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਸ਼੍ਰੀ ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਡੀ ਸੁਡਰਵਿਜ਼ੀ, ਨਗਰ ਨਿਗਮ ਜੁਆਇੰਟ ਕਮਿਸ਼ਨਰ ਸ਼੍ਰੀ ਹਰਚਰਨ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਵਰਜੀਤ ਵਾਲਿਆਂ, ਸ਼ਿਆਇਰੀ ਮਲਹੋਤਰਾਂ, ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਹਰਿੰਦਰ ਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਗੁਰਮੀਤ ਕੌਰ ਦੁੱਗਲ, ਅਤੇ ਹੋਰ ਵੀ ਹਾਜ਼ਰ ਸਨ। GM

 

 

Follow me on Twitter

Contact Us