Awaaz Qaum Di

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 3 ਲੱਖ 37 ਹਜ਼ਾਰ 575 ਮੀਟਰਕ ਟਨ ਝੋਨੇ ਦੀ ਖਰੀਦ: ਡਿਪਟੀ ਕਮਿਸ਼ਨਰ

* ਮੰਡੀਆਂ ਵਿੱਚੋਂ 1 ਲੱਖ 90 ਹਜ਼ਾਰ 673 ਮੀਟਰਕ ਟਨ ਝੋਨੇ ਦੀ ਲਿਫਟਿੰਗ

ਸੰਗਰੂਰ (ਜਗਸੀਰ ਲੌਂਗੋਵਾਲ) ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 3 ਲੱਖ 37 ਹਜ਼ਾਰ 575 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 3 ਲੱਖ 70 ਹਜ਼ਾਰ 368 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਖਰੀਦੇ ਗਏ ਝੋਨੇ ਵਿੱਚੋਂ 1 ਲੱਖ 90 ਹਜ਼ਾਰ 673 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧਨ ਕਰਕੇ ਆਲੇ-ਦੁਆਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਯੋਗਦਾਨ ਪਾਇਆ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਵਧਦਾ ਹੈ, ਉਥੇ ਹੀ ਕਈ ਜਾਨ ਲੇਵਾ ਬਿਮਾਰੀਆਂ ਦਾ ਖ਼ਤਰਾ ਵੀ ਪੈਦਾ ਹੁੰਦਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰਾਂ ਸੁੱਕਾ ਕੇ ਹੀ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰਾਂ ਦਾ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। MP

 

 

Follow me on Twitter

Contact Us