Awaaz Qaum Di

ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ 14672 ਵੋਟਾਂ ਨਾਲ ਜੇਤੂ

ਕਾਂਗਰਸ ਪਾਰਟੀ ਉਮੀਦਵਾਰ ਸੰਦੀਪ ਸਿੰਘ ਸੰਧੂ ਦੂਜੇ ਅਤੇ ਲਿਪ ਉਮੀਦਵਾਰ ਸੁਖਦੇਵ ਸਿੰਘ ਚੱਕ ਤੀਜੇ ਸਥਾਨ ‘ਤੇ ਰਹੇ

ਲੁਧਿਆਣਾ (ਪ੍ਰੀਤੀ ਸ਼ਰਮਾ) ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰ. ਮਨਪ੍ਰੀਤ ਸਿੰਘ ਇਯਾਲੀ 66297 ਵੋਟਾਂ ਲੈ ਕੇ ਜੇਤੂ ਰਹੇ। ਉਨ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰ. ਸੰਦੀਪ ਸਿੰਘ ਸੰਧੂ ਨੂੰ 14672 ਵੋਟਾਂ ਦੇ ਫਰਕ ਨਾਲ ਹਰਾਇਆ। ਸ੍ਰ. ਸੰਧੂ ਨੂੰ 51625 ਵੋਟਾਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸ੍ਰ. ਸੁਖਦੇਵ ਸਿੰਘ ਚੱਕ 8441 ਵੋਟਾਂ ਲੈ ਕੇ ਤੀਜੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰ. ਅਮਨਦੀਪ ਸਿੰਘ ਮੋਹੀ 2804 ਵੋਟਾਂ ਪ੍ਰਾਪਤ ਕਰਕੇ ਚੌਥੇ ਸਥਾਨ ‘ਤੇ ਰਹੇ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਉਪਰੋਕਤ ਚਾਰਾਂ ਉਮੀਦਵਾਰਾਂ ਤੋਂ ਇਲਾਵਾ ਆਪਣਾ ਪੰਜਾਬ ਪਾਰਟੀ ਦੇ ਉਮੀਦਵਾਰ ਸ੍ਰ. ਸਿਮਰਨਦੀਪ ਸਿੰਘ ਨੂੰ 340, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਸ੍ਰ. ਗੁਰਜੀਤ ਸਿੰਘ ਨੂੰ 89, ਸ੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸ੍ਰ. ਜੋਗਿੰਦਰ ਸਿੰਘ ਵੇਗਲ ਨੂੰ 256, ਆਜ਼ਾਦ ਉਮੀਦਵਾਰ ਸ੍ਰ. ਹਰਬੰਸ ਸਿੰਘ ਜਲਾਲ ਨੂੰ 140, ਆਜ਼ਾਦ ਸ੍ਰ. ਗੁਰਦੀਪ ਸਿੰਘ ਕਾਹਲੋਂ ਨੂੰ 226, ਆਜ਼ਾਦ ਸ੍ਰੀ ਜੈ ਪ੍ਰਕਾਸ਼ ਜੈਨ ਨੂੰ 535, ਆਜ਼ਾਦ ਸ੍ਰ. ਬਲਦੇਵ ਸਿੰਘ ਨੂੰ 397 ਵੋਟਾਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ ਨੋਟਾ ਬਟਨ ਨੂੰ 642 ਵੋਟਰਾਂ ਨੇ ਦਬਾਇਆ। ਗਿਣਤੀ ਪ੍ਰਕਿਰਿਆ ਮੁਕੰਮਲ ਹੋਣ ‘ਤੇ ਰਿਟਰਨਿੰਗ ਅਧਿਕਾਰੀ ਸ੍ਰ. ਅਮਰਿੰਦਰ ਸਿੰਘ ਮੱਲ੍ਹੀ ਨੇ ਜੇਤੂ ਰਹੇ ਸ੍ਰ. ਮਨਪ੍ਰੀਤ ਸਿੰਘ ਇਯਾਲੀ ਨੂੰ ਸਰਟੀਫਿਕੇਟ ਪ੍ਰਦਾਨ ਕੀਤਾ। ਸ੍ਰੀ ਅਗਰਵਾਲ ਨੇ ਸਮੁੱਚੀ ਚੋਣ ਪ੍ਰਕਿਰਿਆ ਅਮਨ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਸਫ਼ਲਤਾਪੂਰਵਕ ਨੇਪਰੇ ਚੜਨ ‘ਤੇ ਸਮੂਹ ਧਿਰਾਂ ਦਾ ਧੰਨਵਾਦ ਕੀਤਾ। MP

 

 

Follow me on Twitter

Contact Us