Awaaz Qaum Di

ਡੇਅਰੀ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉਦੱਮ ਸਿਖਲਾਈ ਕੋਰਸ ਦੀ ਕੋਸਲਿੰਗ ਮਿਤੀ: 08-11-2019

* ਡੇਅਰੀ ਕਿਸਾਨ ਕੁਸ਼ਲ ਡੇਅਰੀ ਮਨੈਜਰ ਬਨਣ-ਹਾਂਡਾ

ਫਰੀਦਕੋਟ ( ਧਰਮ ਪ੍ਰਵਾਨਾਂ ) ਸ੍ਰ: ਤ੍ਰਿਪਤ ਰਜਿੰਦਰ ਬਾਜਵਾ, ਕੈਬਨਿਟ ਮੰਤਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰੀ ਇੰਦਰਜੀਤ ਸਿੰਘ ਸਰਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ ਡੇਅਰੀ ਕਿਸਾਨ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉਦੱਮ ਸਿਖਲਾਈ ਕੋਰਸ ਮਿਤੀ: 18-11-2019 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਜਿਸਦੀ ਕੋਸਲਿੰਗ ਮਿਤੀ: 08-11-2019 ਨੂੰ ਰੱਖੀ ਗਈ ਹੈ।  ਇਹ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ ਦੁੱਧ ਤੋ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸੂ ਖੁਰਾਕ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ । ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਕਿਸਾਨ  ਜਿੰਨਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ ਦੁਧਾਰੂ ਪਸੂ ਘੱਟੋ-ਘੱਟ 05 ਹੋਣ ਉਹ ਮਿਤੀ: 08-11-2019 ਨੂੰ ਦਸਵੀਂ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਇਜ ਫੋਟੋ ਲੈ ਕੇ, ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਅਤੇ ਅਬਲ ਖੁਰਾਣਾ ਸ੍ਰੀ ਮੁਕਤਸਰ ਸਾਹਿਬ ਆਈ.ਐਫ.ਟੀ.ਸੀ ਵਿਖੇ ਕੋਸਲਿੰਗ ਲਈ ਹਾਜਰ ਹੋਣ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ, ਜਿਲ੍ਹਾ ਪ੍ਰੀਸ਼ਦ ਦਫ਼ਤਰ ਫਰੀਦਕੋਟ (ਆਰਾ ਰੋਡ ਨੇੜੇ ਸਾਦਿਕ ਚੌਂਕ) (ਮੋਬਾ: ਨੰ: 9814995616) ਦੇ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ । MP

 

 

Follow me on Twitter

Contact Us