Awaaz Qaum Di

ਵਿਰੋਧੀ ਧਿਰ ਦੇ ਧਰਨੇ ਦੀ ਯੋਜਨਾ ਨਾਲ ਭਾਰਤ ਖੁਸ਼: ਇਮਰਾਨ

ਇਸਲਾਮਾਬਾਦ : ਪਾਕਿਸਤਾਨ ’ਚ ਅਗਲੇ ਹਫ਼ਤੇ ਵਿਰੋਧੀ ਧਿਰਾਂ ਵੱਲੋਂ ਐਲਾਨੇ ਗਏ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਸਤੀਫ਼ਾ ਨਹੀਂ ਦੇਣਗੇ। ਉਨ੍ਹਾਂ ਧਰਨੇ ਨੂੰ ‘ਵਿਦੇਸ਼ ਸਮਰਥਿਤ’ ਏਜੰਡਾ ਦੱਸ ਕੇ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਭਾਰਤ ਖੁਸ਼ ਹੈ। ਉਲੇਮਾ-ਏ-ਇਸਲਾਮ ਦੇ ਮੁਖੀ ਫ਼ਜ਼ਲ-ਉਰ-ਰਹਿਮਾਨ ਦੀ ਅਗਵਾਈ ਹੇਠ 31 ਅਕਤੂਬਰ ਨੂੰ ਰਾਜਧਾਨੀ ਇਸਲਾਮਾਬਾਦ ’ਚ ਆਜ਼ਾਦੀ ਮਾਰਚ ਕੱਢਿਆ ਜਾਵੇਗਾ। ਇਸ ਮਾਰਚ ਨੂੰ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਅਤੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੀ ਪਾਕਿਸਤਾਨ ਪੀਪਲਜ਼ ਪਾਰਟੀ ਸਮੇਤ ਸਾਰੀਆਂ ਵੱਡੀਆਂ ਵਿਰੋਧੀ ਪਾਰਟੀਆਂ ਨੇ ਆਪਣੀ ਹਮਾਇਤ ਦਿੱਤੀ ਹੈ। ਫ਼ਜ਼ਲ ਨੇ ਇਮਰਾਨ ਖ਼ਾਨ ਤੋਂ ਅਸਤੀਫ਼ਾ ਮੰਗਦਿਆਂ ਦੋਸ਼ ਲਾਇਆ ਹੈ ਕਿ ਜੁਲਾਈ 2018 ’ਚ ਚੋਣਾਂ ਦੌਰਾਨ ਗੜਬੜੀ ਹੋਈ ਸੀ ਤਾਂ ਜੋ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੂੰ ਜਿਤਾਇਆ ਜਾ ਸਕੇ। ਇਮਰਾਨ ਨੇ ਕਿਹਾ ਕਿ ਪ੍ਰਦਰਸ਼ਨ ਕਸ਼ਮੀਰ ਮਸਲੇ ਨੂੰ ਨੁਕਸਾਨ ਪਹੁੰਚਾਏਗਾ ਕਿਉਂਕਿ ਇਸ ਨਾਲ ਵਾਦੀ ’ਚ ਨਾਕੇਬੰਦੀ ਤੋਂ ਧਿਆਨ ਹਟ ਜਾਵੇਗਾ। PT

 

 

Follow me on Twitter

Contact Us