Awaaz Qaum Di

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਨਗਰ ਕੀਰਤਨ ਕੱਢਿਆ ਗਿਆ, ਅੱਜ ਸੱਜੇਗਾ ਦੀਵਾਨ

ਗੁਰੂ ਤੇਗ ਬਹਾਦਰ ਜੀ ਵਰਗੀ ਸ਼ਹਾਦਤ ਨਾ ਕਦੇ ਹੋਈ ਹੈ ਅਤੇ ਨਾ ਹੀ ਹੋ ਸਕਦੀ ਹੈ – ਸਿਰਸਾ, ਕਾਲਕਾਨਵੀਂ ਦਿੱਲੀ (ਮਨਪ੍ਰੀਤ ਸਿੰਘ  ਖਾਲਸਾ):- ਸ਼ਹੀਦਾਂ ਦੇ ਸਰਤਾਜ , ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਕੱਢਿਆ ਗਿਆ, ਕੱਲ੍ਹ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਦੀਵਾਨ ਸਜਾਇਆ ਜਾਵੇਗਾ।
ਨਗਰ ਕੀਰਤਨ ਗੁਰੂ ਤੇਗ ਬਹਾਦੁਰ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਕੋੜਿਆਪੁਲ, ਟਾਊਨ ਹਾਲ, ਨਵੀਂ ਸੜਕ, ਚਾਵੜੀ ਬਾਜ਼ਾਰ, ਅਜਮੇਰੀ ਗੇਟ, ਪਹਾੜ ਗੰਜ , ਗੁਰਦੁਆਰਾ ਬੰਗਲਾ ਸਾਹਿਬ, ਪੰਤ ਮਾਰਗ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਮਾਪਤ ਹੋਇਆ।
ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗੂਵਾਈ ਵਿਚ ਕੱਢਿਆ ਗਿਆ ਜਿਸ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਬੱਚੇ ਗੁਰੂ ਤੇਗ ਬਹਾਦਰ ਸਿਮਰਿਐ, ਘਰ ਨਉ ਨਿਧਿ ਆਵੈ ਧਾਇ, ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਚੱਲਦੇ ਦਿਖਾਈ ਦਿੱਤੇ ਸਲੋਕ ਮਹੱਲਾ 9 ਦੀ ਬਾਣੀ ਦਾ ਕੀਰਤਨ ਵੀ ਬੱਚਿਆਂ ਵੱਲੋਂ ਕੀਤਾ ਜਾ ਰਿਹਾ ਸੀ। ਬੱਚਿਆਂ ਨੇ ਗਲ ਵਿਚ ਤਖ਼ਤੀਆਂ ਪਾਈਆਂ ਹੋਈਆਂ ਸਨ ਜਿਸ ‘ਤੇ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਅਤੇ ਗੁਰੂ ਸਾਹਿਬਾਨ ਦੇ ਸੰਦੇਸ਼ ਲਿਖੇ ਹੋਏ ਸਨ। ਇਸ ਦੇ ਇਲਾਵਾ ਸ਼ਬਦੀ ਜੱਥੇ ਕੀਰਤਨ ਕਰਦੇ ਹੋਏ ਚੱਲ ਰਹੇ ਸਨ ਅਤੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਦਿਖਾਈ ਦਿੱਤੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜੋ ਸ਼ਹਾਦਤ ਦਿੱਤੀ ਸੀ ਉਸ ਦੀ ਕੋਈ ਦੂਜੀ ਮਿਸਾਲ ਨਾ ਕਦੇ ਹੋਈ ਹੈ ਅਤੇ ਨਾ ਹੀ ਹੋ ਸਕਦੀ ਹੈ। ਗੁਰੂ ਸਾਹਿਬ ਜੀ ਨੇ ਆਪ ਨਾ ਤਾਂ ਤਿਲਕ ਲਗਾਉਂਦੇ ਸਨ ਅਤੇ ਨਾ ਹੀ ਜਨੇਉ ਧਾਰਣ ਕਰਦੇ ਸਨ ਪਰ ਉਨ੍ਹਾਂ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ‘ਤੇ ਤਿਲਕ ਅਤੇ ਜਨੇਊ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਹਿੰਦੂ ਧਰਮ ਨੂੰ ਬਚਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸ਼ਹੀਦੀ ਨਾ ਦਿੱਤੀ ਹੰਦੀ ਤਾਂ ਇਸ ਦੇਸ਼ ਵਿਚ ਅੱਜ ਕੇਵਲ ਇੱਕ ਹੀ ਧਰਮ ਰਹਿ ਜਾਣਾ ਸੀ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਚਾਂਦਨੀ ਚੌਂਕ ਵਿਚ ਲਿਆ ਕੇ ਉਸ ਸਮੇਂ ਦੇ ਮੁਗਲ ਬਾਦਸ਼ਾਹ ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਸ਼ਹੀਦ ਕੀਤਾ ਜਿਥੇ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਸਥਿਤ ਹੈ।
ਸ. ਸਿਰਸਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀ ਸ਼ਹੀਦੀ ਦੇ ਬਾਰੇ ਲੋਕਾਂ ਨੂੰ ਦੱਸਣਾ ਚਾਹੀ ਹੈ ਕਿ ਆਪਣੇ ਬੱਚਿਆਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾ ਇਸ ਗੱਲ ‘ਤੇ ਵੀ ਅਫ਼ਸੋਸ ਜਤਾਇਆ ਕਿ ਅੱਜ ਇਤਿਹਾਸ ਦੀ ਕਿਤਾਬਾਂ ਵਿਚ ਬੱਚਿਆਂ ਨੂੰ ਜ਼ੁਲਮ ਕਰਨ ਵਾਲੇ ਔਂਰੰਗਜ਼ੇਬ ਦਾ ਇਤਿਹਾਸ ਪੜਾਇਆ ਜਾਂਦਾ ਹੈ ਪਰ ਮਾਨਵਤਾ ਦੀ ਰੱਖਿਆ ਕਰਨ ਵਾਲੇ ਜ਼ੁਲਮ ਦੇ ਖਿਲਾਫ਼ ਆਵਾਜ਼ ਉਠਾਉਣ ਵਾਲੇ ਜ਼ੁਲਮ ਦਾ ਖ਼ਾਤਮਾ ਕਰਨ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਜਾਂਦਾ।
ਦਿੱਲੀ ਕਮੇਟੀ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆ ਹੈ ਜਿਸਦੇ ਤਹਿਤ ਅੱਜ ਨਗਰ ਕੀਰਤਨ ਵਿਚ ਸਕੂਲ ਦੇ ਬੱਚਿਆਂ ਨੂੰ ਸਭ ਤੋਂ ਅੱਗੇ ਚਲਾਇਆ ਗਿਆ ਅਤੇ ਉਨ੍ਹਾਂ ਪਿਛੇ ਪਾਲਕੀ ਸਾਹਿਬ ਅਤੇ ਬਾਅਦ ਵਿਚ ਗਤਕਾ ਪਾਰਟੀਆਂ ਅਤੇ ਸ਼ਬਦੀ ਜੱਥਿਆਂ ਨੂੰ ਲਾਇਆ ਗਿਆ।
ਨਗਰ ਕੀਰਤਨ ਵਿਚ ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਹਰਵਿੰਦਰ ਸਿੰਘ ਕੇ.ਪੀ, ਤਖ਼ਤ ਸੀ ਪਟਲਾ ਸਾਹਿਬ ਦੇ ਜਥੇਦਾਰ ਅਵਤਾਰ ਸਿੰਘ ਹਿੱਤ, ਕਮੇਟੀ ਮੈਂਬਰ ਜਤਿੰਦਰਪਾਲ ਸਿੰਘ ਗੋਲਡੀ, ਸਰਵਜੀਤ ਸਿੰਘ ਵਿਰਕ, ਹਰਜੀਤ ਸਿੰਘ ਪੱਪਾ, ਅਮਰਜੀਤ
ਸਿੰਘ ਪਿੰਕੀ, ਜਸਮੀਨ ਸਿੰਘ ਨੌਨੀ, ਆਤਮਾ ਸਿੰਘ ਲੁਬਾਣਾ, ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਨਾ , ਜਸਪ੍ਰੀਤ ਸਿੰਘ ਵਿੱਕੀ ਮਾਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਪੁੱਜ ਕੇ ਨਗਰ ਕੀਰਤਨ ਵਿਚ ਭਾਗ ਲਿਆ।   GM

 

 

Follow me on Twitter

Contact Us