Awaaz Qaum Di

ਕਾਲਕਾ ਨੇ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ਲਈ ਸੰਗਤ ਨੂੰ ਕੀਤੀ ਅਪੀਲ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਸਮਾਗਮ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):
 ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ਵਿਸ਼ੇਸ਼ ਸਮਾਗਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ । ਜਿਸ ਵਿਚ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਕੀਰਤਨ, ਕਥਾ ਦੇ ਸਮਾਗਮ ਹੋਏ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਵਰਗੀ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆ ਵਿਚ ਕਿਤੇ ਹੋਰ ਨਹੀਂ ਹੋ ਸਕਦੀ। ਗੁਰੂ ਸਾਹਿਬ ਨੇ ਮਨੁੱਖਤਾ ਦੀ ਭਲਾਈ ਲਈ, ਜਬਰਨ ਧਰਮ ਪਰਿਵਰਤਨ ਦੇ ਖਿਲਾਫ਼ ਜਾ ਕੇ ਅਤੇ ਉਸ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਉਸੇ ਦਾ ਪਰਿਣਾਮ ਹੈ ਕਿ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ‘ਤੇ ਵੱਡੀ ਗਿਣਤੀ ਵਿਚ ਸੰਗਤ ਪੁੱਜ ਕੇ ਨਮਸਕਾਰ ਕਰਦੀ ਹੈ। ਗੁਰਬਾਣੀ ਕੀਰਤਨ ਕੀਤਾ ਜਾਂਦਾ ਹੈ, ਲੰਗਰ ਦੇ ਪ੍ਰਬੰਧ ਹਨ ਪਰ ਜ਼ੁਲਮ ਕਰਨ ਵਾਲੇ, ਜ਼ਬਰਨ ਧਰਮ ਪਰਿਵਰਤਨ ਕਰਵਾਉਣ ਵਾਲੇ ਔਰੰਗਜ਼ੇਬ ਦੀ ਕਬਰ ‘ਤੇ ਕੋਈ ਨਹੀਂ ਜਾਂਦਾ ਉਥੇ ਤਾਂ ਦੀਵੇ ਵੀ ਮੰਗ ਕੇ ਜਲਾਏ ਜਾਂਦੇ ਹਨ।
ਸ. ਕਾਲਕਾ ਨੇ ਦੱਸਿਆ ਕਿ ਸਵੇਰ ਤੋਂ ਹੀ ਗੁਰਬਾਣੀ ਕੀਰਤਨ ਰਕਾਬਗੰਜ ਸਾਹਿਬ ਦੇ ਲੱਖੀਸ਼ਾਹ ਵਣਜਾਰਾ ਹਾਲ ਵਿਚ ਕਰਵਾਇਆ ਗਿਆ ਜੋ ਦੇਰ ਰਾਤ ਤੱਕ ਚਲੱਦਾ ਰਿਹਾ ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਜਥੇ ਭਾਈ ਹਰਨਾਮ ਸਿੰਘ ਸ਼੍ਰੀ ਦਰਬਾਰ ਸਾਹਿਬ, ਭਾਈ ਚਮਨਜੀਤ ਸਿੰਘ ਲਾਲ, ਭਾਈ ਓਂਕਾਰ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ, ਮਨਪ੍ਰੀਤ ਸਿੰਘ ਆਦਿ ਨੇ ਪੁੱਜ ਕੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ, ਗੁਰਬਾਣੀ ਵਿਚਾਰ ਹੋਈ, ਢਾਡੀ ਜੱਥਿਆਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਇਤਿਹਾਸ ਸੰਗਤਾਂ ਨੂੰ ਦੱਸਿਆ ਗਿਅ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬੱਚਿਆਂ ਨੇ ਵੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਵੀ ਕੀਰਤਨ ਦੁਆਰਾ ਨਾਮ ਸਿਮਰਨ ਕਰਵਾਇਆ। ਸਟੇਜ ਸੈਕਟਰੀ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ ਵੱਲੋਂ ਨਿਭਾਈ ਗਈ।ਸ. ਕਾਲਕਾ ਨੇ ਸੰਗਤਾਂ ਤੋਂ ਗੁਰਦੁਆਰਾ ਬਾਲਾ ਸਾਹਿਬ ਵਿਚ ਬਣ ਰਹੇ ਗੁਰੂ ਹਰਿਕ੍ਰਿਸ਼ਲ ਹਸਪਤਾਲ ਲਈ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੂੰ ਸਹਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਬਣਨ ਨਾਲ ਜਰੂਰਤਮੰਦਾਂ ਨੂੰ ਲਾਭ ਮਿਲਣ ਵਾਲਾ ਹੈ, ਇਸ ਲਈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਵੱਧ ਤੋਂ ਵੱਧ ਸਹਯੋਗ ਬਾਬਾ ਜੀ ਨੂੰ ਦਈਏ ਅਤੇ ਜਿਥੇ ਤੱਕ ਹੋ ਸਕੇ ਆਪ ਪੁੱਜ ਕੇ ਕਾਰਸੇਵਾ ਆਪਣੇ ਹੱਥਾਂ ਨਾਲ ਵੀ ਸੇਵਾ ਕਰੀਏ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮੋਤੀ ਬਾਗ ਵਿਖੇ ਭਾਈ ਨੰਦ ਲਾਲ ਜੀ ਦੇ ਨਾਮ ‘ਤੇ ਬਣਾਏ ਗਏ ਲੰਗਰ ਹਾਲ ਦਾ ਉਦਘਾਟਨ ਵੀ ਜਲਦ ਹੀ ਕਮੇਟੀ ਵੱਲੋਂ ਕੀਤਾ ਜਾਏਗਾ।
ਇਸ ਮੌਕੇ ‘ਤੇ ਦਿੱਲੀ ਕਮੇਟੀ ਮੈਂਬਰ ਓਂਕਾਰ ਸਿੰਘ ਰਾਜਾ, ਪਰਮਜੀਤ ਸਿੰਘ ਰਾਣਾ,ਅਮਰਜੀਤ ਸਿੰਘ ਪਿੰਕੀ, ਪਰਮਜੀਤ ਸਿੰਘ ਚੰਡੋਕ, ਭੁਪਿੰਦਰ ਸਿੰਘ ਭੁਲੱਰ, ਹਰਜੀਤ ਸਿੰਘ ਪੱਪਾ, ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਣਾ ਵੀ ਮੌਜੁਦ  ਰਹੇ। GM

 

 

Follow me on Twitter

Contact Us