Awaaz Qaum Di

ਭਾਈ ਰਣਜੀਤ ਸਿੰਘ ਵੱਲੋਂ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਸੰਗਰਾਵਾਂ ਨੂੰ ‘ਤਵਾਰੀਖ਼ ਸ਼ਹੀਦ-ਏ-ਖ਼ਾਲਿਸਤਾਨ’ ਕਿਤਾਬ ਭੇਂਟ

ਅੰਮ੍ਰਿਤਸਰ: ਨੌਜਵਾਨ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਕੌਮੀ ਘਰ ਖ਼ਾਲਿਸਤਾਨ ਦੀ ਅਜ਼ਾਦੀ ਦੇ ਹਥਿਆਰਬੰਦ ਸੰਘਰਸ਼ ਦਾ ਸ਼ਾਨਾਮੱਤਾ ਇਤਿਹਾਸ ਪੇਸ਼ ਕਰਦੀ ਆਪਣੀ ਪਲੇਠੀ ਕਿਤਾਬ ‘ਤਵਾਰੀਖ਼ ਸ਼ਹੀਦ-ਏ-ਖ਼ਾਲਿਸਤਾਨ’ ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਖ਼ਾਲਸਾ ਨੂੰ ਉਹਨਾਂ ਦੇ ਗ੍ਰਹਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪ੍ਰੇਮ ਅਤੇ ਸਤਿਕਾਰ ਸਹਿਤ ਭੇਂਟ ਕੀਤੀ ਗਈ ਹੈ। ਇਸ ਮੌਕੇ ਸੰਤ ਬਾਬਾ ਰਾਮ ਸਿੰਘ ਜੀ ਖ਼ਾਲਸਾ ਨੇ ‘ਤਵਾਰੀਖ਼ ਸ਼ਹੀਦ-ਏ-ਖ਼ਾਲਿਸਤਾਨ’ ਕਿਤਾਬ ਦੀ ਭਰਪੂਰ ਪ੍ਰਸੰਸਾ ਕੀਤੀ ਤੇ ਫ਼ੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨਾਲ਼ ਇੱਕ ਘੰਟਾ ਗੁਰਮਤਿ ਵਿਚਾਰਾਂ ਦੀ ਸਾਂਝ ਵੀ ਕੀਤੀ। ਬਾਬਾ ਰਾਮ ਸਿੰਘ ਜੀ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਨੇ ਸ਼ਹੀਦਾਂ ਦਾ ਇਤਿਹਾਸ ਇਕੱਤਰ ਕਰਕੇ ਸਿੱਖ ਕੌਮ ਅਤੇ ਦਮਦਮੀ ਟਕਸਾਲ ਦੀ ਸ਼ਾਨ ਨੂੰ ਹੋਰ ਵੀ ਉੱਚਾ ਕਰ ਦਿੱਤਾ ਹੈ ਤੇ ਸ਼ਹੀਦਾਂ ਵਿਰੁੱਧ ਬੇਲੋੜੀਆਂ ਗੱਲਾਂ ਕਰਨ ਵਾਲ਼ਿਆਂ ਨੂੰ ਭਾਈ ਰਣਜੀਤ ਸਿੰਘ ਨੇ ਬੜੇ ਸਾਰਥਿਕ ਢੰਗ ਨਾਲ਼ ਠੋਸ ਜਵਾਬ ਦਿੱਤੇ ਹਨ। ਉਹਨਾਂ ਕਿਹਾ ਕਿ ਟਕਸਾਲ ਦੇ ਸਿੰਘਾਂ ਵੱਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ਼-ਨਾਲ਼ ਮੌਜੂਦਾ ਸਿੱਖ ਸੰਘਰਸ਼ ਦੀਆਂ ਸਰਗਰਮੀਆਂ ‘ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਤੇ ਨਿਡਰਤਾ ਨਾਲ਼ ਕੌਮੀ ਘਰ ਖ਼ਾਲਿਸਤਾਨ ਦੀ ਗੱਲ ਕਰਨੀ ਅਗਾਂਹਵਧੂ ਕਦਮ ਹਨ। ਬਾਬਾ ਜੀ ਨੇ ਕਿਹਾ ਕਿ ਉਹਨਾਂ ਨੌਜਵਾਨਾਂ ‘ਤੇ ਸਾਨੂੰ ਬੇਹੱਦ ਮਾਣ ਹੈ ਜੋ ਕੌਮ ਦੀ ਦਿਨ-ਰਾਤ ਸੇਵਾ ਕਰਦੇ ਹਨ ਤੇ ਉਹਨਾਂ ਨੇ ਭਾਈ ਰਣਜੀਤ ਸਿੰਘ ਨੂੰ ਹਰ ਪ੍ਰਕਾਰ ਦਾ ਸਹਿਯੋਗ ਦਾ ਵਾਅਦਾ ਵੀ ਕੀਤੀ ਤੇ ਏਕਤਾ ਦੀ ਗੱਲ ਵੀ ਕਹੀ। ਜ਼ਿਕਰਯੋਗ ਹੈ ਕਿ ‘ਤਵਾਰੀਖ਼ ਸ਼ਹੀਦ-ਏ-ਖ਼ਾਲਿਸਤਾਨ’ ਕਿਤਾਬ ੩੧ ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ (ਭਾਰਤ), ੨੦ ਅਕਤੂਬਰ ਨੂੰ ਕੈਨੇਡਾ, ੨ ਨਵੰਬਰ ਨੂੰ ਇੰਗਲੈਂਡ ਅਤੇ ੧੭ ਨਵੰਬਰ ੨੦੧੯ ਨੂੰ ਅਮਰੀਕਾ ‘ਚ ਰਿਲੀਜ਼ ਹੋਈ ਸੀ। GM

 

 

Follow me on Twitter

Contact Us