Awaaz Qaum Di

ਉਕਤ ਵੱਡੇ ਧੱਕੇ ਪ੍ਰਤੀ ਸ਼੍ਰੋਮਣੀ ਕਮੇਟੀ, ਅਕਾਲੀ ਦਲ ਅਤੇ ਸਮੁੱਚੀ ਪੰਥ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ।

ਮੋਦੀ ਸਰਕਾਰ ਰਾਜੋਆਣਾ ਪ੍ਰਤੀ ਫ਼ੈਸਲੇ ਤੋਂ ਪਲਟ ਜਾਣ ‘ਤੇ ਮੁੜ ਵਿਚਾਰ ਕਰੇ :  ਬਾਬਾ ਹਰਨਾਮ ਸਿੰਘ ਖ਼ਾਲਸਾ ।  

ਮਹਿਤਾ/ ਅੰਮ੍ਰਿਤਸਰ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ ਦੇ ਐਲਾਨ ਤੋਂ ਪਲਟ ਜਾਣ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।  ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ਵਿਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੰਨ ਭੰਡਾਰ ਨੂੰ ਸਵੈ ਨਿਰਭਰ ਕਰਨ ਵਾਲੀ ਕੌਮ ਪ੍ਰਤੀ ਦੋਹਰੇ ਮਾਪਦੰਡ ਅਪਣਾਉਣਾ ਦੇਸ਼ ਦੇ ਹਿਤ ਵਿਚ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ 550ਵੇਂ ਪਰਕਾਸ਼ ਪੁਰਬ ਮੌਕੇ ਕੇਂਦਰ ਵੱਲੋਂ ਭਾਈ ਰਾਜੋਆਣਾ ਨੂੰ ਰਾਹਤ ਦੇਣ ਫ਼ੈਸਲੇ ਨਾਲ ਸਿਖ ਕੌਮ ਨੇ ਤਸੱਲੀ ਪ੍ਰਗਟ ਕੀਤਾ ਸੀ। ਸਿਖ ਕੌਮ ਇਹ ਸਮਝ ਦੀ ਸੀ ਕਿ ਪਰਕਾਸ਼ ਪੁਰਬ ਮੌਕੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾ ਚੁੱਕੀ ਹੈ। ਪਰ ਅਜ ਦੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ਨੇ ਸਿੱਖ ਕੌਮ ਨੂੰ ਨਿਰਾਸ਼ ਕੀਤਾ ਅਤੇ ਵੱਡਾ ਝਟਕਾ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਸਿਖ ਕੌਮ ਆਪਣੀਆਂ ਦੇਸ਼ ਪ੍ਰਤੀ ਕੁਰਬਾਨੀਆਂ ਸਦਕਾ ਵਿਸ਼ੇਸ਼ ਅਧਿਕਾਰ ਅਤੇ ਰਾਹਤ ਦੀ ਹੱਕਦਾਰ ਹੈ। ਉਨ੍ਹਾਂ ਭਾਜਪਾ ਸਰਕਾਰ ਨੂੰ ਕਾਂਗਰਸ ਦੀ ਤਰਾਂ ਸਿਖਾਂ ਨਾਲ ਬੇਇਨਸਾਫ਼ੀ ਨਾ ਕਰਨ ਲਈ ਕਿਹਾ।   ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਨ੍ਹਾਂ ਦੇ ਇਸ ਫ਼ੈਸਲੇ ਵਿਚ ਸਿਖ ਦੁਸ਼ਮਣ ਜਮਾਤ ਕਾਂਗਰਸ ਦੀ ਤਰਾਂ ਸਿੱਖ ਵਿਰੋਧੀ ਮਾਨਸਿਕਤਾ ਝਲਕ ਰਹੀ ਹੈ । ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਜਿਸ ਨੇ ਬਿਨਾਂ ਪੈਰੋਲ ਤੋਂ 23 ਤੋਂ ਵੱਧ ਸਾਲ ਜੇਲ੍ਹ ਵਿਚ ਕੱਟ ਚੁੱਕਾ ਹੈ, ਮੁਆਫ਼ੀ ਦਾ ਹੱਕਦਾਰ ਹੈ।  ਰਾਜੋਆਣਾ ਦੀ ਫਾਂਸੀ ਮੁਆਫ਼ੀ ਦੇ ਐਲਾਨ ਤੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਵੱਲੋਂ ਮੁਕਰਨ ਹੋ ਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਕਾਂਗਰਸ ਦੀ ਲੀਹੇ ਚੱਲਦਿਆਂ ਸਿਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾ ਦਿਤਾ ਹੈ। ਉਨ੍ਹਾਂ ਉਕਤ ਵੱਡੇ ਧੱਕੇ ਪ੍ਰਤੀ ਸ਼੍ਰੋਮਣੀ ਕਮੇਟੀ, ਅਕਾਲੀ ਦਲ ਅਤੇ ਸਮੁੱਚੀ ਪੰਥ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ।   GM

 

 

Follow me on Twitter

Contact Us