Awaaz Qaum Di

ਦੰਦਾਂ ਦੇ ਪੰਦਰਵਾੜੇ ਦੇ ਸੰਬੰਧ ਵਿੱਚ ਸਾਈਕਲ ਰੈਲੀ ਦਾ ਆਯੋਜਨ

* ਜਿਲਾ ਡੈਂਟਲ ਹੈਲਥ ਅਫਸਰ ਡਾ.ਸੁਰਿੰਦਰ ਮੱਲ ਨੇ ਵਿਦਿਆਰਥੀਆਂ ਨੂੰ ਤੰਬਾਕੂਨੋਸ਼ੀ ਤੋਂ ਦੂਰ ਰਹਿਣ ਲਈ ਪ੍ਰੇਰਿਆ।

ਫਗਵਾੜਾ (ਅਸ਼ੋਕ ਸ਼ਰਮਾ-ਪਰਵਿੰਦਰ ਜੀਤ ਸਿੰਘ) ਇੱਕ ਸੁੰਦਰ ਜਿਹੀ ਮੁਸਕਾਨ ਹਰ ਕਿਸੇ ਦੇ ਚਿਹਰੇ ਤੇ ਫਬਦੀ ਹੈ। ਇਹ ਸ਼ਬਦ ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਨੇ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ (ਲੜਕੇ) ਵਿਖੇ ਸਾਈਕਲ ਰੈਲੀ ਨੂੰ ਰਵਾਨਾ ਕਰਨ ਮੌਕੇ ਕਹੇ। ਜਿਕਰਯੋਗ ਹੈ ਕਿ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ 25 ਨਵੰਬਰ ਤੋਂ 9 ਦਸੰਬਰ ਤੱਕ ਦੰਦਾਂ ਦੀ ਸਿਹਤ ਸੰਭਾਲ ਦਾ ਪੰਦਰਵਾੜਾ ਚੱਲ ਰਿਹਾ ਹੈ। ਉਸੇ ਲੜੀ ਤਹਿਤ ਸਿਵਲ ਹਸਪਤਾਲ ਦੇ ਦੰਦਾਂ ਦੇ ਵਿਭਾਗ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਡਾ. ਸੁਰਿੰਦਰ ਮੱਲ ਨੇ ਵਿਦਿਆਰਥੀਆਂ ਨੂੰ ਸੰਤੁਲਤ ਆਹਾਰ ਲੈਣ ਲਈ ਪ੍ਰੇਰਿਆ ਤੇ ਜੰਕ ਫੂਡ ਤੋਂ ਦੂਰ ਰਹਿਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਤੰਬਾਕੂਨੋਸ਼ੀ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸੰਗਤ ਸਹੀ ਰੱਖਣ,ਹਮੇਸ਼ਾ ਸਿਗਰਟਨੋਸ਼ੀ ਤੇ ਤੰਬਾਕੂਨੋਸ਼ੀ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ। ਡਾ. ਮੱਲ ਨੇ ਕਿਹਾ ਕਿ ਵਿਦਿਆਰਥੀ ਖੁਦ ਵੀ ਤੰਬਾਕੂਨੋਸ਼ੀ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਹੋਣ ਤੇ ਦੂਸਰਿਆਂ ਨੂੰ ਵੀ ਜਾਗਰੂਕ ਕਰਨ।
ਮੈਡੀਕਲ ਅਫਸਰ (ਡੈਂਟਲ) ਡਾ. ਮਨਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਰੈਗੂਲਰ ਡੈਂਟਿਸਟ ਕੋਲ ਜਾਣ ਦੀ ਸਲਾਹ ਦਿੱਤੀ ਉਨ੍ਹਾਂ ਕਿਹਾ ਕਿ ਜੰਕ ਫੂਡ ਦੰਦਾਂ ਨੂੰ ਕਮਜੋਰ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚਿਪਸ, ਕੋਲਡਡਰਿੰਕਸ ਤੇ ਟਾਫੀਜ ਖਾਣ ਤੋਂ ਪਰਹੇਜ ਕਰਨ ਨੂੰ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਬ੍ਰਸ਼ ਕਰਨ ਦੀ ਸਹੀ ਵਿਧੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਇਸ ਮੌਕੇ ਤੇ ਵਿਦਿਆਰਥੀਆਂ ਨੂੰ ਓਰਲ ਕੈਂਸਰ ਤੇ ਪ੍ਰਦਰਸ਼ਨੀ ਵੀ ਦਿਖਾਈ ਗਈ ਤੇ ਪੰਫਲੈਟਸ ਵੀ ਵੰਡੇ ਗਏ।  ਇਸ ਮੌਕੇ ‘ਤੇ ਪ੍ਰਿੰਸੀਪਲ ਤਜਿੰਦਰ ਸਿੰਘ, ਹੇਮਰਾਜ, ਮੈਡਮ ਜਸਪ੍ਰੀਤ ਤੇ ਸਕੂਲ ਸਟਾਫ ਵੀ ਹਾਜਰ ਸੀ। MP

 

 

Follow me on Twitter

Contact Us