Awaaz Qaum Di

ਲੋੜਵੰਦ ਵਿਦਿਆਰਥੀਆਂ ਦੀ ਹਰ ਸੰਭਵ ਮਦੱਦ ਕਰਨਾ ਸਾਡਾ ਫਰਜ਼-ਅਨੁਰਾਗ ਮਨਖੰਡ

* ਪ੍ਰਾਈਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ ਵੰਡੀਆਂ

ਫਗਵਾੜਾ (ਅਸ਼ੋਕ ਸ਼ਰਮਾ-ਪਰਵਿੰਦਰ ਜੀਤ ਸਿੰਘ) ਫਗਵਾੜਾ ਦੇ ਉੱਘੇ ਸਮਾਜ ਸੇਵਕ ਅਤੇ ਵਾਰਡ ਨੰਬਰ 21 ਦੇ ਕੌਂਸਲਰ ਅਨੁਰਾਗ ਮਨਖੰਡ ਨੇ ਅੱਜ ਸਥਾਨਕ ਹਦੀਆਬਾਦ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ 55 ਵਿਦਿਆਰਥੀਆਂ ਨੂੰ ਸਰਦੀ ਤੋਂ ਬਚਾਅ ਲਈ ਬੂਟ ਅਤੇ ਜੁਰਾਬਾਂ ਭੇਂਟ ਕੀਤੀਆਂ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ‘ਚ ਸਮਾਜ ਸੇਵਕ ਰਾਕੇਸ ਗੁਪਤਾ, ਵਿਕਾਸ ਚੋਪੜਾ ਅਤੇ ਰਾਜੀਵ ਭਾਰਦਵਾਜ ਦਾ ਵਢਮੁੱਲਾ ਸਹਿਯੋਗ ਰਿਹਾ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਆਮਤੌਰ ਤੇ ਆਰਥਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਬੇਸ਼ਕ ਸਰਕਾਰਾਂ ਵਲੋਂ ਉਹਨਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਪਰ ਸਾਡਾ ਸਾਰਿਆਂ ਦਾ ਵੀ ਫਰਜ਼ ਹੈ ਕਿ ਇਹਨਾਂ ਸਕੂਲੀ ਬੱਚਿਆਂ ਦੀ ਹਰ ਸੰਭਵ ਸਹਾਇਤਾ ਕਰੀਏ ਤਾਂ ਜੋ ਇਹ ਵੀ ਪੜ੍ਹ-ਲਿਖ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਆਪਣਾ ਵਢਮੁੱਲਾ ਯੋਗਦਾਨ ਦੇ ਸਕਣ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਅਨੁਰਾਗ ਮਨਖੰਡ ਅਤੇ ਉਹਨਾਂ ਦੇ ਸਾਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। MP

 

 

Follow me on Twitter

Contact Us