Awaaz Qaum Di

ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇਂ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਾਲਜ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਵ ਨਿਯੁਕਤ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਕੌਂਸਲ ਦੇ ਅਹੁਦੇਦਾਰਾਂ, ਪ੍ਰਿੰਸੀਪਲ ਅਤੇ ਸਟਾਫ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਭੁੱਲਵਾਲ ਰਾਠਾਂ ਦੀ ਅਗਵਾਈ ਹੇਠ ਕਾਲਜ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਾਲਜ ਪੁੱਜਣ ‘ਤੇ ਸਵਾਗਤ ਕੀਤਾ। ਇਸ ਮੌਕੇ ਸ੍ਰੀ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦਾ ਜਨਰਲ ਸਕੱਤਰ ਚੁਣਿਆ ਜਾਣਾ ਦੋਆਬੇ ਖਿੱਤੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਐਡਵੋਕੇਟ ਧਾਮੀ ਦੇ ਜੀਵਨ ਸਫ਼ਰ ‘ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੀ ਸਿੱਖ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੇਣ ਬਾਰੇ ਦੱਸਦਿਆਂ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਧੰਨਵਾਦੀ ਸ਼ਬਦਾਂ ਵਿਚ ਕਿਹਾ ਕਿ ਐਡਵੋਕੇਟ ਧਾਮੀ ਵਰਗੇ ਇਮਾਨਦਾਰ ਅਤੇ ਸਾਫ ਅਕਸ ਵਾਲੇ ਆਗੂ ਤੋਂ ਸਿੱਖ ਸਮਾਜ ਨੂੰ ਵੱਡੀਆਂ ਉਮੀਦਾਂ ਹਨ ਅਤੇ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵਜੋਂ ਚੁਣੇ ਜਾਣਾ ਖੁਸ਼ੀ ਦੀ ਗੱਲ ਹੈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਨਿਮਾਣੇ ਸੇਵਕ ਵਜੋਂ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।  ਇਸ ਮੌਕੇ ਸਿੱਖ ਵਿਦਿਅਕ ਕੌਸਲ ਦੇ ਅਹੁਦੇਦਾਰਾਂ ਵਿਚ ਇੰਦਰਜੀਤ ਸਿੰਘ ਭਾਰਟਾ, ਗੁਰਿੰਦਰ ਸਿੰਘ ਬੈਂਸ, ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ, ਗੁਰਮੇਲ ਸਿੰਘ ਗਿੱਲ ਖੜੌਦੀ,ਕਰਨਲ ਸੁਰਿੰਦਰ ਸਿੰਘ ਬੈਂਸ,ਬੀਰ ਇੰਦਰ ਸ਼ਰਮਾ ਤੋਂ ਇਲਾਵਾ ਜਥੇਦਾਰ ਇਕਬਾਲ ਸਿੰਘ ਖੇੜਾ, ਦਇਆ ਸਿੰਘ ਮੇਘੋਵਾਲ,ਸਰਵਿੰਦਰ ਸਿੰਘ ਠੀਂਡਾ,ਬਹਾਦਰ ਸਿੰਘ ਖੜੌਦੀ, ਸਤਨਾਮ ਸਿੰਘ, ਕਾਲਜ ਦੇ ਉੱਪ ਪ੍ਰਿੰ. ਅਰਾਧਨਾ ਦੁੱਗਲ,ਪ੍ਰੋ ਜਸਵਿੰਦਰ ਸਿੰਘ, ਡਾ. ਰਾਕੇਸ਼ ਕੁਮਾਰ,ਸੁਪਰੀਟੈਂਡਟ ਗੁਰਪ੍ਰੀਤ ਸਿੰਘ ਆਦਿ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ। ਮੰਚ ਦੀ ਕਾਰਵਾਈ ਪ੍ਰੋ ਜੇ ਬੀ ਸੇਖੋਂ ਨੇ ਚਲਾਈ। MP

 

 

Follow me on Twitter

Contact Us