Awaaz Qaum Di

ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਜੀ.ਟੀ.ਰੋਡ ਸਕੂਲ ਵਿਖੇ ਆਯੋਜਿਤ

ਅੰਮ੍ਰਿਤਸਰ (ਦਵਾਰਕਾ ਨਾਥ ਰਾਣਾ) ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ  ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਾਵਿ ਉਚਾਰਨ, ਪੋਟਰੇਟ ਬਨਾਉਣ ਅਤੇ ਤੁਕਾਂ ਲਿਖਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਸ੍ਰ. ਭਾਗ ਸਿੰਘ ਅਣਖੀ ਚੇਅਰਮੈਨ ਸਕੂਲਜ਼, ਪ੍ਰੋ. ਹਰੀ ਸਿੰਘ ਮੈਂਬਰ ਇੰਚਾਰਜ ਜੀ.ਟੀ. ਰੋਡ ਸਕੂਲ ਅਤੇ ਸ੍ਰ. ਅਵਤਾਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਸ੍ਰ. ਭਾਗ ਸਿੰਘ ਅਣਖੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਭਾਈ ਵੀਰ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ । ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਨੂੰ ਭਾਈ ਸਾਹਿਬ ਦੁਆਰਾ ਰਚਿਤ ਸਾਹਿਤ ਪੜ੍ਹਨ, ਪੰਜਾਬੀ ਬੋਲੀ ਨੂੰ ਪਿਆਰ ਕਰਨ ਅਤੇ ਗੁਰਸਿੱਖੀ ਜੀਵਨ ਜਿਉਣ ਲਈ ਪ੍ਰੁੇਰਿਤ ਕੀਤਾ । ਵਿਦਿਆਰਥੀਆਂ ਨੇ ਭਾਈ ਸਾਹਿਬ ਦੀਆਂ ਕਵਿਤਾਵਾਂ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੀਆਂ ਅਤੇ ਭਾਈ ਸਾਹਿਬ ਦੇ ਪੋਟਰੇਟ ਬੜੇ ਹੀ ਸੁੰਦਰ ਢੰਗ ਨਾਲ ਬਣਾਏ । ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਅਹੁਦੇਦਾਰਾਂ ਦਾ ਧੰਨਵਾਦ ਕੀਤਾ । ਉਹਨਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਧਾਰਮਿਕ ਅਧਿਆਪਕ ਸ਼੍ਰੀਮਤੀ ਸੁਖਜੀਤ ਕੌਰ, ਪੰਜਾਬੀ ਅਤੇ ਕਲਾ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ । MP

 

 

Follow me on Twitter

Contact Us