Awaaz Qaum Di

ਕਣਕ ਦੀ ਸੁੰਡੀ ਨੇ ਸਤਾਏ ਕਿਸਾਨ–ਕਿਸਾਨ ਆਗੂ

ਸੁਨਾਮ,(ਜਗਸੀਰ ਲੌਂਗੋਵਾਲ) ਜਿਨ੍ਹਾਂ ਕਿਸਾਨਾਂ ਨੇ ਸਰਕਾਰੀ ਹਦਾਇਤਾਂ ਅਨੁਸਾਰ ਪਰਾਲੀ ਜ਼ਮੀਨ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਸੀ,ਉਹ ਕਿਸਾਨ ਹੁਣ ਪਛਤਾ ਰਹੇ ਹਨ ਕਿਉਂਕਿ ਕਣਕ ਵਿੱਚ ਵੱਡੀ ਸੁੰਡੀ ਪੈ ਗਈ ਹੈ ਇਹ ਸੁੰਡੀ ਦਵਾਈ ਨਾਲ ਵੀ ਨਹੀਂ ਮਰ ਰਹੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰੈੱਸ ਸਕੱਤਰ  ਸੁਖਪਾਲ ਸਿੰਘ ਮਾਣਕ ਕਣਕਵਾਲ ਅਤੇ ਸੁਨਾਮ ਬਲਾਕ ਦੇ ਖਜ਼ਾਨਚੀ ਪਾਲ ਸਿੰਘ ਦੌਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਪਿੰਡ ਦੌਲੇਵਾਲਾ ਵਿਖੇ ਕਿਸਾਨ ਭੁਪਿੰਦਰ ਸਿੰਘ ਦੇ ਪੰਜ ਕਿੱਲੇ ਕਣਕ ਬਿਲਕੁਲ ਤਬਾਹ ਹੋ ਗਈ ਹੈ ਕਿਸਾਨ ਨੇ ਭਰੇ ਮਨ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰਾ ਲਗਭਗ ਪੰਜਾਹ ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਹੁਣ ਕਣਕ ਦੀ ਲੇਟ ਹੋ ਗਈ ਹੈ।ਜਿਸ ਕਰਕੇ ਮੈਂ ਦੁਆਰਾ ਕਣਕ ਦੀ ਬਿਜਾਈ ਨਹੀਂ ਕਰ ਸਕਦਾ।ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਕਣਕਵਾਲ ਭੰਗੂਆਂ ਵਿਖੇ ਵੀ ਕਈ ਕਿਸਾਨਾਂ ਦੀ ਕਣਕ ਸੁੰਡੀ ਨੇ ਖ਼ਤਮ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ।ਉੱਪਰੋਂ ਇਹ ਮਾਰ ਪੈਣ ਨਾਲ ਕਿਸਾਨ ਕਿੱਧਰ ਜਾਵੇ ਉਧਰੋਂ ਕਿਸਾਨਾਂ ਤੇ ਧੜਾਧੜ ਪਰਾਲੀ ਸਾੜਨ ਦੇ ਕੇਸ ਦਰਜ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਵਿਚ ਕਿਸੇ ਵੀ ਕਿਸਾਨ ਨੂੰ ਜੇਲ੍ਹ ਨਹੀਂ ਜਾਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਦੋ ਸੌ ਰੁਪਏ ਬੋਨਸ ਦਿੱਤਾ ਜਾਵੇ ਅਤੇ ਜਿਹੜੇ ਕਿਸਾਨਾਂ ਦੀ ਕਣਕ ਸੁੰਡੀ ਨੇ ਖ਼ਤਮ ਕਰ ਦਿੱਤੀ ਹੈ ਉਨ੍ਹਾਂ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। MP

 

 

Follow me on Twitter

Contact Us