Awaaz Qaum Di

ਐਮ ਐਂਡ ਐਮ ਸਕੂਲ ਨੇ ਖੇਡ ਜਗਤ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹਿਆ

ਸੁਨਾਮ( ਜਗਸੀਰ ਲੌਂਗੋਵਾਲ  ) – ਐਮ ਐਂਡ ਐਮ ਪਬਲਿਕ ਸਕੂਲ ਜੋ ਕਿ ਸੁਨਾਮ ਪਟਿਆਲਾ ਰਾਜਮਾਰਗ ਉੱਪਰ ਸਥਿਤ ਹੈ, ਦੇ 11 ਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਨੂੰ ਕ੍ਰਿਕਟ ਵਿੱਚ ਰਾਸ਼ਟਰੀ ਪੱਧਰ ਤੇ ਖੇਡਣ ਲਈ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਚਮਨਦੀਪ ਕੌਰ ਨੇ ਦੱਸਿਆ ਕਿ 11 ਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਨੂੰ ਕ੍ਰਿਕਟ ਵਿੱਚ ਰਾਸ਼ਟਰੀ ਪੱਧਰ ਤੇ ਖੇਡਣ ਲਈ ਚੁਣਿਆ ਗਿਆ ਹੈ, ਜੋ ਸਕੂਲ ਲਈ ਮਾਣ ਵਾਲੀ ਗੱਲ ਹੈ। ਵਿਦਿਆਰਥੀ ਨਵਦੀਪ ਸਿੰਘ ਨੇ ਆਪਣੀ ਯੋਗਤਾ ਅਤੇ ਪ੍ਰਤਿਭਾ ਨਾਲ ਰਾਸ਼ਟਰੀ ਪੱਧਰ ‘ਤੇ ਆਪਣੀ ਜਗ੍ਹਾ ਬਣਾਈ,ਅਤੇ ਹੋਰ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਿੱਛੇ ਛੱਡਦੇ ਹੋਏ ਇਹ ਮੁਕਾਮ ਹਾਸਲ ਕੀਤਾ। ਵਿਦਿਆਰਥੀ ਨਵਦੀਪ ਸਿੰਘ ਨੇ ਦੱਸਿਆ ਕਿ ਇਸਦਾ ਸਿਹਰਾ ਖੇਡਾਂ ਅਤੇ ਸਰੀਰਕ ਸਿੱਖਿਆ ਦੇ ਕੋਚ ਸ਼੍ਰੀ ਗੁਰਪਿੰਦਰ ਸਿੰਘ, ਸਕੂਲ ਪ੍ਰਬੰਧਕਾਂ, ਅਤੇ ਸਮੁੱਚੇ ਸਟਾਫ ਨੂੰ ਜਾਂਦਾ ਹੈ ਕਿਉਂਕਿ ਕੋਚ ਸ਼੍ਰੀ ਗੁਰਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਮੁੱਚੇ ਸਟਾਫ ਦੀ ਸਖਤ ਮਿਹਨਤ ਸਦਕਾ ਉਹ ਅੱਜ ਇਸ ਮੁਕਾਮ ‘ਤੇ ਪਹੁੰਚ ਪਾਇਆ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਚਮਨਦੀਪ ਕੌਰ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਸੇਠੀ ਨੇ ਵਿਦਿਆਰਥੀ ਦਾ ਸਨਮਾਨ ਕਰਦਿਆਂ ਕਿਹਾ ਕਿ ਵਿਦਿਆਰਥੀ ਨੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਓਹਨਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡ ਜਗਤ ਵਿਚ ਵੀ ਵਧੇਰੇ ਅੱਗੇ ਆ ਰਹੇ ਹਨ ਅਤੇ ਨਵੀਂ ਬੁਲੰਦੀਆ ਛੁਹ ਰਹੇ ਹਨ।  ਇਸਦੇ ਨਾਲ, ਉਹਨਾਂ ਵਿਦਿਆਰਥੀ ਨੂੰ ਭਵਿੱਖ ਵਿੱਚ ਹੋਰ ਵਧੀਆ ਖੇਡਣ ਅਤੇ ਹਮੇਸ਼ਾ ਅੱਗੇ ਵਧਦੇ ਰਹਿਣ ਲਈ ਪ੍ਰੇਰਿਆ। MP

 

 

Follow me on Twitter

Contact Us