Awaaz Qaum Di

ਲੋਕਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ

* ਅਨਸੂਚਿਤ ਜਾਤੀ ਅਤੇ  ਲੋੜਵੰਦ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਵਿਆਪਕ ਨੀਤੀ ਤਿਆਰ ਕਰਨ ਦੀ ਮੰਗ

ਰਾਏਕੋਟ/ਲੁਧਿਆਣਾ (ਦਲਜੀਤ ਸਿੰਘ ਰੰਧਾਵਾ) ਲੋਕਸਭਾ  ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਕਰਕੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ ਉਨ੍ਹਾਂ ਅਨਸੂਚਿਤ ਜਾਤੀ ਅਤੇ ਗਰੀਬ ਵਿਦਿਆਰਥੀਆਂ ਦੇ ਗੰਭੀਰ ਮੁੱਦਿਆਂ ਨੂੰ ਉਭਾਰਦੇ ਹੋਏ ਕੇਂਦਰੀ ਮੰਤਰੀ ਕੋਲੋਂ ਅਨੁਸੂਚਿਤ ਜਾਤੀ ਅਤੇ ਗਰੀਬ ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਸਕਾਲਰਸ਼ਿਪ ਅਤੇ ਫੰਡਾਂ ਸਬੰਧੀ ਇਕ ਵਿਅਪਕ ਨੀਤੀ ਤਿਆਰ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਲੋੜਵੰਦ ਅਤੇ ਗਰੀਬ ਵਿਦਿਆਰਥੀ ਉਚੇਰੀ ਸਿੱਖਿਆ ਤੋਂ ਵਾਂਝੇ ਨਾਂ ਰਹਿਣ। ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਸਮੇਂ ਡਾ. ਅਮਰ ਸਿ,ੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨਿਯਮਾਂ ਵਿੱਚ ਕੀਤੇ ਗਏ ਬਦਲਾਅ ਕਾਰਨ ਵਿਦਿਆਰਥੀਆਂ ਨੂੰ ਫੀਸਾਂ ਸਬੰਧੀ ਕਾਫੀ ਸਮੱਸਿਆ ਪੇਸ਼ ਆ ਰਹੀ ਹੈ, ਕਿਉਂਕਿ ਸਰਕਾਰ ਵਲੋਂ ਕੀਤੇ ਗਏ ਬਦਲਾਅ ਕਾਰਨ ਹੋਣ ਵਾਲੀ ਵੰਡ ਦੀ ਦੇਰੀ ਕਾਰਨ ਅਦਾਰਿਆਂ ਵਲੋਂ ਫੀਸ ਦੀ ਅਗੇਤੀ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਕੇਂਦਰ ਸਰਕਾਰ ਦੇ ਵਜ਼ੀਫੇ ‘ਤੇ ਨਿਰਭਰ ਕਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਡਾ. ਅਮਰ ਸਿੰਘ ਕੇਂਦਰੀ ਮੰਤਰੀ ਥਾਵਰ ਨੂੰ ਬੇਨਤੀ ਕੀਤੀ ਕਿ ਉਹ ਅਨੁਸੂਚਿਤ ਜਾਤੀ ਅਤੇ ਗਰੀਬ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵਜ਼ੀਫ਼ੇ ਅਤੇ ਫੰਡਾਂ ਸਬੰਧੀ ਵਧੇਰੇ ਵਿਅਪਕ ਨੀਤੀ ਤਿਆਰ ਕਰਨ ਤਾਂ ਜੋ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀ ਸਿੱਖਿਆ ਦੀ ਵਧਦੀ ਕੀਮਤ ਦਾ ਮੁਕਾਬਲਾ ਕਰ ਸਕਣ। MP

 

 

Follow me on Twitter

Contact Us