Awaaz Qaum Di

ਜ਼ਿਲੇ ਦੇ 45 ਨੌਕਰੀਆਂ ਲਈ ਚੁਣੇ ਗਏ ਨੌਜਵਾਨ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਨੂੰ ਮਿਲੇ

ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ
ਸਿਆਸੀ ਸਲਾਹਕਾਰ ਨੇ ਨੌਜਵਾਨਾਂ ਦੇ ਉੱਜਵਲ ਭਵਿੱਖ ਦੀ ਕੀਤੀ ਕਾਮਨਾ

ਫ਼ਰੀਦਕੋਟ (ਧਰਮ ਪ੍ਰਵਾਨਾਂ )  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਬੇਰੁਜ਼ਗਾਰਾਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦੇ ਉਪਰਾਲੇ ਕਰ ਰਹੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ. ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ਨੇ ਨਵੇਂ ਸਰਕਾਰੀ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇਣ ਦੇ ਉਪਰਾਲੇ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਸਵੈ ਰੁਜ਼ਗਾਰ ਚਲਾਉਣ ਲਈ ਕਰਜ਼ੇ ਦੇ ਰਹੀ ਹੈ ਤਾਂ ਕਿ ਉਹ ਆਪਣੇ ਪੈਰਾਂ ਤੇ ਖੜੇ ਹੋ ਸਕਣ।
ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲਾ ਫ਼ਰੀਦਕੋਟ ਦੇ 45 ਨੌਜਵਾਨ ਲੜਕੇ, ਲੜਕੀਆਂ ਦੀ ਦਰਜਾ ਤਿੰਨ ਕਰਮਚਾਰੀਆਂ ਦੇ ਚੁਣੇ ਜਾਣ ਤੇ ਉਹ ਸਰਕਾਰ ਦਾ ਦਿਲੋਂ ਧੰਨਵਾਦ ਕਰਦੇ ਹਨ ਅਤੇ ਨੌਜਵਾਨਾਂ ਨੂੰ ਪ੍ਰੇਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਤਾਂ ਹੀ ਉਹ ਆਪਣੇ ਜੀਵਨ ਦੇ ਹਰ ਖੇਤਰ ਵਿਚ ਵਧੀਆ ਪ੍ਰਾਪਤੀਆਂ ਕਰਨਗੇ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਕੇ ਉਹ ਅਧਿਕਾਰੀਆਂ ਦੇ ਅਹੁਦੇ ਤੱਕ ਪਹੁੰਚ ਸਕਦੇ ਹਨ। ਨੌਕਰੀ ਲਈ ਚੁਣੇ ਗਏ ਇੰਨਾਂ ਨੌਜਵਾਨਾਂ ਵੱਲੋਂ ਹਲਕਾ ਵਿਧਾਇਕ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ ਗਈ। MP

 

 

Follow me on Twitter

Contact Us