Awaaz Qaum Di

ਆਮ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਖੁੱਲਾ ਦਰਬਾਰ ਅੱਜ- ਡੀ.ਸੀ

* ਸਮੂਹ ਵਿਭਾਗਾਂ ਦੇ ਅਧਿਕਾਰੀ ਰਹਿਣਗੇ ਮੌਕੇ ਤੇ ਮੌਜੂਦ
* ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਸੁਣੀਆਂ ਜਾਣਗੀਆਂ ਸ਼ਿਕਾਇਤਾਂ

ਫਰੀਦਕੋਟ (ਧਰਮ ਪ੍ਰਵਾਨਾਂ) ਆਮ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਅੱਜ ਮਿਤੀ 4 ਦਸੰਬਰ ਨੂੰ ਜ਼ਿਲਾ ਪ੍ਰਸ਼ਾਸ਼ਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਖੁੱਲਾ ਦਰਬਾਰ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ ਤਾਂ ਜੋ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਬੇਸ਼ੱਕ ਸੁਣਨ ਲਈ ਸਮਾਂ 11 ਤੋਂ ਦੁਪਹਿਰ 1 ਵਜੇ ਤੱਕ ਦਾ ਰੱਖਿਆ ਗਿਆ ਹੈ ਜਦੋਂ ਤੱਕ ਕਿ ਆਖਰੀ ਬਿਨੈਕਾਰ ਤੱਕ ਦੀ ਸਮੱਸਿਆਂ ਨਹੀਂ ਸੁਣੀ ਜਾਂਦੀ ਉਦੋਂ ਤੱਕ ਸੰਗਤ ਦਰਸ਼ਨ ਚੱਲਦਾ ਰਹੇਗਾ। ਉਨ੍ਹਾਂ ਦੱਸਿਆ ਕਿ ਮੌਕੇ ਤੇ ਪ੍ਰਾਪਤ ਸ਼ਿਕਾਇਤਾਂ ਜਾਂ ਸਮੱਸਿਆਵਾਂ ਨੂੰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਪਿਆ ਜਾਵੇਗਾ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਜਾਵੇਗੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਜਾ ਤਾਂ ਤੁਰੰਤ ਕੀਤਾ ਜਾਵੇ ਜਾਂ ਇਸ ਲਈ ਸਮਾਂ ਸੀਮਾ ਨਿਰਧਾਰਤ ਕਰਕੇ ਸ਼ਿਕਾਇਤਕਰਤਾ ਨੂੰ ਮੌਕੇ ਤੇ ਹੀ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਨਾਲ ਸਬੰਧਤ ਨੁਮਾਇੰਦੇ ਅਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਰਹਿਣਗੇ। MP

 

 

Follow me on Twitter

Contact Us