Awaaz Qaum Di

ਹਿੰਦੂ ਮਹਾ ਸਭਾ ਨੇ ਸੁਪਰੀਮ ਕੋਰਟ ਵਿਚ ਦਾਖਲ ਕੀਤੀ ਮੁੜ ਵਿਚਾਰ ਪਟੀਸ਼ਨ

ਨਵੀਂ ਦਿੱਲੀ ਹਿੰਦੂ ਮਹਾਸਭਾ ਨੇ ਸੋਮਵਾਰ ਨੂੰ ਅਯੁੱਧਿਆ ਜ਼ਮੀਨੀ ਵਿਵਾਦ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਇਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ। ਮਹਾ ਸਭਾ ਨੇ ਸੁੰਨੀ ਵਕਫ਼ ਬੋਰਡ ਨੂੰ ਪੰਜ ਏਕੜ ਜ਼ਮੀਨ ਦੇਣ ਦਾ ਵਿਰੋਧ ਕੀਤਾ ਹੈ। ਹਿੰਦੂ ਮਹਾਂਸਭਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿਚ ਕਿਹਾ ਹੈ ਕਿ ਵਿਵਾਦਿਤ ਜ਼ਮੀਨ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ‘ਤੇ ਹਿੰਦੂਆਂ ਦਾ ਦਾਅਵਾ ਮਜ਼ਬੂਤ ​​ਹੈ। ਅਜਿਹੀ ਸਥਿਤੀ ਵਿਚ, ਮੁਸਲਿਮ ਪੱਖ ਨੂੰ ਮਸਜਿਦ ਬਣਾਉਣ ਲਈ ਪੰਜ ਏਕੜ ਜ਼ਮੀਨ ਨਹੀਂ ਦਿੱਤੀ ਜਾਣੀ ਚਾਹੀਦੀ। ਦੱਸ ਦਈਏ ਕਿ 09 ਨਵੰਬਰ ਨੂੰ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅਯੁੱਧਿਆ ਜ਼ਮੀਨੀ ਵਿਵਾਦ ਮਾਮਲੇ ਵਿਚ ਆਪਣਾ ਇਤਿਹਾਸਕ ਫ਼ੈਸਲਾ ਦਿੱਤਾ ਸੀ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿਚ ਵਿਵਾਦਿਤ ਜ਼ਮੀਨ ‘ਤੇ ਰਾਮ ਮੰਦਰ ਦੀ ਉਸਾਰੀ ਦਾ ਰਸਤਾ ਸਾਫ਼ ਕਰ ਦਿੱਤਾ ਸੀ। ਏਨਾ ਹੀ ਨਹੀਂ, ਅਦਾਲਤ ਨੇ ਸੁੰਨੀ ਵਕਫ਼ ਬੋਰਡ ਨੂੰ ਪੰਜ ਏਕੜ ਜ਼ਮੀਨ ਹੋਰ ਕਿਤੇ ਵੀ ਮਸਜਿਦ ਬਣਾਉਣ ਲਈ ਦੇਣ ਦੇ ਨਿਰਦੇਸ਼ ਵੀ ਦਿੱਤੇ।
ਇਸ ਫ਼ੈਸਲੇ ਖ਼ਿਲਾਫ਼ ਛੇ ਮੁੜਵਿਚਾਰ ਪਟੀਸ਼ਨਾਂ ਸੁਪਰੀਮ ਕੋਰਟ ਵਿਚ ਦਾਇਰ ਕੀਤੀਆਂ ਗਈਆਂ ਹਨ। ਮੁਸਲਿਮ ਪਾਰਟੀਆਂ ਨੇ ਵੀ ਉਕਤ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਮਹੀਨੇ ਦੀ ਸ਼ੁਰੂਆਤ ਵਿਚ, ਜਮੀਅਤ ਉਲੇਮਾ-ਏ-ਹਿੰਦ ਨੇ ਸੁਪਰੀਮ ਕੋਰਟ ਵਿਚ ਇਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਪੀਸ ਪਾਰਟੀ ਨੇ ਮੁੜ ਵਿਚਾਰ ਪਟੀਸ਼ਨ ਵੀ ਦਾਇਰ ਕਰਦਿਆਂ ਕਿਹਾ ਕਿ ਸਾਲ 1949 ਤਕ ਵਿਵਾਦਿਤ ਜਗ੍ਹਾ ‘ਤੇ ਮੁਸਲਮਾਨਾਂ ਦਾ ਅਧਿਕਾਰ ਸੀ। ਇਸ ਲਈ ਸੁਪਰੀਮ ਕੋਰਟ ਨੂੰ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। MP

 

 

Follow me on Twitter

Contact Us