Awaaz Qaum Di

ਬਲਾਕ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ ਗਿਆ


ਸ਼੍ਰੀ ਮਾਛੀਵਾੜਾ ਸਾਹਿਬ ( ਸੁਸ਼ੀਲ ਕੁਮਾਰ   ) ਨੇੜਲੇ    ਪਿੰਡ ਜੁੜਾਹਾਂ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੀ ਟੀਮ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਬਲਾਕ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਵਾਲੀਬਾਲ,ਦੌੜਾਂ,ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ । ਜੇਤੂਆਂ ਨੂੰ ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਕਲੱਬ ਪ੍ਰਧਾਨ  ਇੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ ਅਤੇ ਨਸ਼ੇ ਨੂੰ ਜੜ ਤੋਂ ਖਤਮ ਕਰਨਾ ਅੱਜ ਦੇ ਸਮੇਂ ਦੀ ਵਿਸ਼ੇਸ਼ ਲੋੜ ਹੈ ਅਤੇ ਉਹਨਾਂ ਵਿਸ਼ਵਾਸ ਦਿਵਾਇਆ  ਕਿ ਨਸ਼ੇ ਦੇ ਖਾਤਮੇ ਲਈ ਭਵਿੱਖ ਵਿੱਚ  ਵੀ ਕਲੱਬ ਮੈਬਰਾਂ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਰਹਿਣਗੇ । ਐਡਵੋਕੇਟ ਨਰਿੰਦਰ ਸਿੰਘ ਨੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ , ਨਸ਼ਿਆਂ ਤੋਂ ਦੂਰ ਰਹਿਣ, ਲੜਕੀਆਂ ਨੂੰ ਉੱਚ ਵਿੱਦਿਆ ਹਾਸਿਲ ਕਰਨ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਸੰਬੰਧੀ ਪ੍ਰੇਰਿਤ ਕੀਤਾ । ਇਸ ਮੌਕੇ ਨੈਸ਼ਨਲ ਯੁਥ ਵਲੰਟੀਅਰ ਏਕਮਜੋਤ ਕੌਰ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ ਜਿਨ੍ਹਾਂ ਦੀ ਦੇਖ ਰੇਖ ਹੇਠ ਸਾਰੇ ਪ੍ਰਬੰਧ ਕੀਤੇ ਗਏ । ਅਮਨਿੰਦਰ ਸਿੰਘ ਹਰਮੀਤ ਸਿੰਘ, ਨਰਿੰਦਰ ਸਿੰਘ ,ਸੁਖਵੀਰ ਸਿੰਘ,ਕੁਲਵਿੰਦਰ ਸਿੰਘ,ਗਗਨਪ੍ਰੀਤ ਕੌਰ,ਸਤਨਾਮ ਸਿੰਘ ਹਾਜ਼ਿਰ ਸਨ। GM

 

 

Follow me on Twitter

Contact Us