Awaaz Qaum Di

ਲੋਕਾਂ ਦੀ ਆਵਾਜਾਈ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਪਲਾਨ ਜਲਦ ਤਿਆਰ ਕਰਨ ਦੀ ਹਦਾਇਤ

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
ਸ਼ਹਿਰ ਵਿੱਚ ਵਿਕਾਸ ਕਾਰਜਾਂ ਦੇ ਚੱਲਦਿਆਂ ਕੈਬਨਿਟ ਮੰਤਰੀ ਨੇ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਟ੍ਰੈਫਿਕ ਮੈਨੇਜਮੈਂਟ ਪਲਾਨ ਤਿਆਰ ਕਰਨ ਨੂੰ ਕਿਹਾ

-11 ਤੋਂ 17 ਜਨਵਰੀ ਤੱਕ ਮਨਾਇਆ ਜਾਵੇਗਾ ਟ੍ਰੈਫਿਕ ਜਾਗਰੂਕਤਾ ਹਫ਼ਤਾ
-ਪੰਜਾਬ ਸਰਕਾਰ ਸ਼ਹਿਰਵਾਸੀਆਂ ਦੀ ਭਲਾਈ ਲਈ ਵਚਨਬੱਧ-ਭਾਰਤ ਭੂਸ਼ਣ ਆਸ਼ੂ
ਲੁਧਿਆਣਾ (Harminder makkar)-ਸ਼ਹਿਰ ਵਿੱਚ ਵਿਕਾਸ ਕਾਰਜਾਂ ਦੇ ਚੱਲਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਟ੍ਰੈਫਿਕ ਪੁਲਿਸ ਲੁਧਿਆਣਾ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਗਾਮੀ ਦਿਨਾਂ ਦੌਰਾਨ ਇਨ•ਾਂ ਵਿਕਾਸ ਕਾਰਜਾਂ ਵਿੱਚ ਆਉਣ ਵਾਲੀ ਤੇਜ਼ੀ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੈਫਿਕ ਪਲਾਨ ਤਿਆਰ ਕਰਨ ਤਾਂ ਜੋ ਲੋਕਾਂ ਨੂੰ ਆਵਾਜਾਈ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਨ•ਾਂ ਕਿਹਾ ਕਿ ਉਨ•ਾਂ ਨੂੰ ਸ਼ਹਿਰ ਵਿੱਚ ਆਵਾਜਾਈ ਸਮੱਸਿਆ ਨਾਲ ਸੰਬੰਧਤ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ। ਜਿਸ ਕਰਕੇ ਦੋਵਾਂ ਵਿਭਾਗਾਂ ਨੂੰ ਇਸ ਸੰਬੰਧੀ ਜਲਦ ਤੋਂ ਜਲਦ ਪਲਾਨ ਤਿਆਰ ਕਰਨਾ ਚਾਹੀਦਾ ਹੈ।
ਸਥਾਨਕ ਪੁਲਿਸ ਲਾਈਨ ਵਿਖੇ ਹੋਈ ਇਸ ਮੀਟਿੰਗ ਵਿੱਚ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਕਮਿਸ਼ਨਰ ਪੁਲਿਸ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਸ਼ਵਨੀ ਕਪੂਰ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ੍ਰੀ ਰਾਹੁਲ ਵਰਮਾ ਅਤੇ ਹੋਰ ਵੀ ਹਾਜ਼ਰ ਸਨ।
ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਵਾਸੀਆਂ ਦੀ ਭਲਾਈ ਲਈ ਪੂਰੀ ਤਰ•ਾਂ ਵਚਨਬੱਧ ਹੈ। ਉਨ•ਾਂ ਕਿਹਾ ਕਿ ਅਸੀਂ ਸਾਰੇ ਹੀ ਜਾਣਦੇ ਹਾਂ ਕਿ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਸ਼ਹਿਰ ਵਿੱਚ ਫਿਰੋਜ਼ਪੁਰ ਸੜਕ ‘ਤੇ ਐਲੀਵੇਟਿਡ ਸੜਕ ਦਾ ਕੰਮ ਜ਼ੋਰਾਂ ‘ਤੇ ਜਾਰੀ ਹੈ। ਪੱਖੋਵਾਲ ਸੜਕ ਸਥਿਤ ਰੇਲਵੇ ਓਵਰਬ੍ਰਿਜ ਅਤੇ ਅੰਡਰਬ੍ਰਿਜ ਦਾ ਕੰਮ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਤਰ•ਾਂ ਰੋਟਰੀ ਕਲੱਬ ਸੜਕ ਨੂੰ ਵੀ ਜਲਦ ਹੀ ਸਮਾਰਟ ਰੋਡ ਵਜੋਂ ਵਿਕਸਤ ਕੀਤਾ ਜਾਣਾ ਹੈ। ਮਲਹਾਰ ਰੋਡ ਨੂੰ ਸਮਾਰਟ ਰੋਡ ਬਣਾਉਣ ਦੇ ਨਾਲ-ਨਾਲ ਸਰਾਭਾ ਨਗਰ ਮਾਰਕੀਟ ਦੀ ਕਾਇਆ ਕਲਪ ਵੀ ਨਾਲ-ਨਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਵਿਕਾਸ ਪ੍ਰੋਜੈਕਟ ਹਨ, ਜਿਹੜੇ ਕਿ ਨਾਲੋਂ ਨਾਲ ਸ਼ੁਰੂ ਹੋਣ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਨ•ਾਂ ਵਿਕਾਸ ਕਾਰਜਾਂ ਕਾਰਨ ਸ਼ਹਿਰ ਵਾਸੀਆਂ ਨੂੰ ਲੰਘਣ ਲਈ ਕਾਫੀ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ•ਾਂ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਅਤੇ ਇਸ ਸੰਬੰਧੀ ਬਕਾਇਦ ਟ੍ਰੈਫਿਕ ਮੈਨੇਜਮੈਂਟ ਪਲਾਨ ਤਿਆਰ ਕਰਨ। ਉਨ•ਾਂ ਕਿਹਾ ਕਿ ਤਹਿਬਾਜ਼ਾਰੀ ਵਿੰਗ ਜਲਦ ਤੋਂ ਜਲਦ ਨਜਾਇਜ਼ ਕਬਜ਼ਿਆਂ ਨੂੰ ਦੂਰ ਕਰਾਉਣ ਤਾਂ ਕਿ ਟ੍ਰੈਫਿਕ ਸਮੱਸਿਆ ਦਾ ਹੱਲ ਹੋ ਸਕੇ। ਉਨ•ਾਂ ਕਿਹਾ ਕਿ ਸ਼ਹਿਰ ਵਿੱਚ 11 ਤੋਂ 17 ਜਨਵਰੀ ਤੱਕ ਟ੍ਰੈਫਿਕ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਦੌਰਾਨ ਸ਼ਹਿਰ ਦੀਆਂ ਗੈਰ ਸਰਕਾਰੀ ਸੰਸਥਾਵਾਂ, ਕੌਂਸਲਰ ਅਤੇ ਹੋਰ ਧਿਰਾਂ ਨੂੰ ਨਾਲ ਲੈ ਕੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਸ਼ਹਿਰਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ।
ਸ੍ਰੀ ਆਸ਼ੂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ•ਾਂ ਵਿਕਾਸ ਕਾਰਜਾਂ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ ਸਹਿਯੋਗ ਕਰਨ ਕਿਉਂਕਿ ਜਦੋਂ ਇਹ ਮੁਕੰਮਲ ਹੋ ਜਾਣਗੇ ਤਾਂ ਆਉਣ ਵਾਲੇ ਸਮੇਂ ਵਿੱਚ ਇਨ•ਾਂ ਦਾ ਬਹੁਤ ਲਾਭ ਮਿਲੇਗਾ। ਉਨ•ਾਂ ਇਹ ਵੀ ਭਰੋਸਾ ਦਿੱਤਾ ਕਿ ਉਹ ਇਨ•ਾਂ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਰੋਜ਼ਾਨਾ ਪੱਧਰ ‘ਤੇ ਮੋਨੀਟਰਿੰਗ ਕਰ ਰਹੇ ਹਨ। ਇਨ•ਾਂ ਪ੍ਰੋਜੈਕਟਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਵਾਇਆ ਜਾਵੇਗਾ।

 

 

Follow me on Twitter

Contact Us