Awaaz Qaum Di

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

ਟੁੱਟੀ ਗੰਢਣਹਾਰ ਦੇ ਇਤਿਹਾਸ ਨੂੰ ਦ੍ਰਿੜ ਕਰਵਾਉਦਾ ਹੈ ਮਾਘੀ ਦਾ ਤਿਉਹਾਰ – ਇੰਦਰਜੀਤ ਸਿੰਘ ਮੱਕੜ

ਲੁਧਿਆਣਾ (Harminder makkar)  ਟੁੱਟੀ ਗੰਢਣਹਾਰ ਦੇ ਇਤਿਹਾਸ ਨੂੰ ਬਿਆਨ ਕਰਦਾ ਮਾਘੀ ਦਾ ਤਿਉਹਾਰ ਜਿੱਥੇ ਸਾਨੂੰ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕਰਵਾਉਦਾ ਹੈ ਉਥੇ ਸਾਨੂੰ ਦੇਸ਼, ਕੌਮ ਪ੍ਰਤੀ ਆਪਾ ਵਾਰਨ ਦੀ ਭਾਵਨਾ ਨੂੰ ਦ੍ਰਿੜ ਕਰਵਾਉਦਾ ਹੈ ਆਉ, ਮਾਘੀ ਦੇ ਸਲਾਨਾ ਜੋੜ-ਮੇਲ ਦੇ ਮੌਕੇ ਸ਼ਬਦ ਗੁਰੂ ਦੇ ਲੜ ਲੱਗਦਿਆਂ ਖੰਡੇ ਬਾਟੇ ਦੀ ਪਾਹੁਲ ਛਕ ਦਸ਼ਮੇਸ਼ ਪਿਤਾ ਦੇ ਸੱਚੇ ਸਪੂਤ ਬਣ ਆਪਣਾ ਜੀਵਨ ਸਫਲ ਕਰੀਏ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਇੰਦਰਜੀਤ ਸਿੰਘ ਮੱਕੜ ਮੁੱਖ ਸੇਵਾਦਾਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਬੀਬੀ ਰਵਿੰਦਰ ਕੌਰ ਜੀ ਪਟਿਆਲੇ ਵਾਲਿਆ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਵੀ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਜੱਥੇਦਾਰ ਸਵ: ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਅਤੇ ਅਸੀਸਾ ਸਦਕਾ ਸੁਸਾਇਟੀ ਵੱਲੋਂ ਆਰੰਭ ਕੀਤੀ ਗਈ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ।  ਕੀਰਤਨ ਸਮਾਗਮ ਅੰਦਰ ਸਟੇਜ ਸਕੱਤਰ ਦੀ ਸੇਵਾ ਸ. ਕ੍ਰਿਪਾਲ ਸਿੰਘ ਚੌਹਾਨ ਨੇ ਬੜ੍ਹੀ ਬਾਖੂਬੀ ਨਾਲ ਨਿਭਾਈ । ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ, ਸ. ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਬਲਬੀਰ ਸਿੰਘ ਭਾਟੀਆਂ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਇੰਦਰਪਾਲ ਸਿੰਘ ਕਾਲੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਗੁਰਬਚਨ ਸਿੰਘ ਬਸੀਰ, ਮਨਜੀਤ ਸਿੰਘ ਟੋਨੀ, ਸ. ਅਮਰਜੀਤ ਸਿੰਘ ਨਨਕਾਣਾ ਸਾਹਿਬ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਅਵਤਾਰ ਸਿੰਘ ਬੀ.ਕੇ., ਕਰਨਦੀਪ ਸਿੰਘ ਸਿਮਰਨ, ਬਲਜੀਤ ਸਿੰਘ ਸਿਧਾਂ, ਹਰਪ੍ਰਕਾਸ਼ ਸਿੰਘ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਜਾਰੀ ਕਰਤਾ

ਸ. ਭੁਪਿੰਦਰ ਸਿੰਘ

ਮੋ: 93179-14504 GM

 

 

Follow me on Twitter

Contact Us