Awaaz Qaum Di

ਪੈਰਾਮਿਲਟਰੀ ਫੋਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ

-ਖਰੀਦ ਅਤੇ ਕਾਰੋਬਾਰ ਦੇ ਵੇਰਵਿਆਂ ਦਾ ਰਿਕਾਰਡ ਪੁਲਿਸ ਸਟੇਸ਼ਨ ਜਮ•ਾਂ ਕਰਾਉਣ ਦੇ ਆਦੇਸ਼
-ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
ਲੁਧਿਆਣਾ (Harminder makkar)-ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ਅੰਦਰ ਪੈਰਾਮਿਲਟਰੀ ਫੋਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਸਾਜੋ-ਸਾਮਾਨ ਵੇਚ ਰਹੇ ਵਿਅਕਤੀਆਂ ਜਾਂ ਦੁਕਾਨਦਾਰਾਂ ਨੂੰ ਹਦਾਇਤ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਆਪਣੇ ਇਸ ਕਾਰੋਬਾਰ ਬਾਰੇ ਮੁਕੰਮਲ ਰਿਕਾਰਡ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਸੰਬੰਧੀ ਮਹੀਨਾਵਾਰ ਰਿਪੋਰਟ ਨੇੜਲੇ ਪੁਲਿਸ ਸਟੇਸ਼ਨ ਵਿੱਚ ਦੇਣੀ ਯਕੀਨੀ ਬਣਾਉਣ।
ਇਸ ਸੰਬੰਧੀ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਰਾਕੇਸ਼ ਅਗਰਵਾਲ, ਪੁਲਿਸ ਕਮਿਸ਼ਨਰ, ਲੁਧਿਆਣਾ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਦੋਂ ਵੀ ਕੋਈ ਵਿਅਕਤੀ ਉਨ•ਾਂ (ਦੁਕਾਨਦਾਰ) ਕੋਲ ਕਿਸੇ ਕਿਸਮ ਦੀ ਵਰਦੀ ਦਾ ਸਾਜੋ-ਸਮਾਨ ਖਰੀਦ ਕਰਨ ਲਈ ਆਉਂਦਾ ਹੈ ਤਾਂ ਉਸ (ਖਰੀਦਦਾਰ) ਨੂੰ ਵੇਚੇ ਗਏ ਸਮਾਨ ਦਾ ਵੇਰਵਾ ਅਤੇ ਖਰੀਦਦਾਰ ਦਾ ਸ਼ਨਾਖ਼ਤੀ ਕਾਰਡ, ਮੋਬਾਈਲ ਨੰਬਰ ਅਤੇ ਰਿਹਾਇਸ਼ੀ ਪਤੇ ਬਾਰੇ ਇੰਦਰਾਜ ਰਜਿਸਟਰ ਵਿੱਚ ਦਰਜ ਕੀਤਾ ਜਾਵੇ।
ਇਸੇ ਤਰ•ਾਂ ਹਰੇਕ ਦੁਕਾਨਦਾਰ ਇੱਕ ਮਹੀਨੇ ਵਿੱਚ ਵੇਚੇ ਗਏ ਵਰਦੀ ਦੇ ਸਾਜੋ-ਸਮਾਨ ਦੀ ਰਿਪੋਰਟ ਸੰਬੰਧਤ ਪੁਲਿਸ ਸਟੇਸ਼ਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ। ਹਰੇਕ ਦੁਕਾਨਦਾਰ ਦੀ ਇਹ ਜਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਮਹੀਨਾਵਾਰ ਗੋਸ਼ਵਾਰਾ ਤਿਆਰ ਕਰਕੇ ਸਮੁੱਚਾ ਰਿਕਾਰਡ ਤਿਆਰ ਕਰੇਗਾ। ਉਨ•ਾਂ ਦੱਸਿਆ ਕਿ ਕਈ ਵਾਰ ਗੈਰ ਸਮਾਜੀ ਅਨਸਰ ਪੈਰਾ ਮਿਲਟਰੀ ਫੌਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਗੈਰ ਕਾਨੂੰਨੀ ਤੌਰ ‘ਤੇ ਇਸਤੇਮਾਲ ਕਰਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਉਨ•ਾਂ ਆਪਣੇ ਅਧਿਕਾਰ ਖੇਤਰ ਵਿੱਚ ਨਿੱਜੀ ਵਾਹਨਾਂ ‘ਤੇ ਅਣਅਧਿਕਾਰਤ ਤੌਰ ‘ਤੇ ਪੁਲਿਸ, ਫੌਜ, ਵੀ. ਆਈ. ਪੀ., ਆਨ ਗੌਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਲਗਾਉਣ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ। ਖਤਰਨਾਕ ਸਿੰਥੈਟਿਕ ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਸਟੋਰ ਕਰਨ, ਵੇਚਣ ਅਤੇ ਖ੍ਰੀਦਣ ‘ਤੇ ਵੀ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਡੋਰਾਂ ਸਿੰਥੈਟਿਕ ਪਲਾਸਟਿਕ ਦੀਆਂ ਬਣੀਆਂ ਹੋਈਆਂ ਹਨ, ਜੋ ਕਾਫੀ ਸਖ਼ਤ ਅਤੇ ਨਾ-ਟੁੱਟਣਯੋਗ ਹਨ। ਜਿਸ ਨਾਲ ਸ਼ਹਿਰ ਵਿੱਚ ਬਿਜਲੀ ਦੀਆਂ ਤਾਰਾਂ, ਵਿਅਕਤੀਆਂ, ਪੰਛੀਆਂ ਦੇ ਨਾਲ ਕਈ ਵੱਡੇ ਹਾਦਸੇ ਹੋ ਚੁੱਕੇ ਹਨ। ਇਸ ਲਈ ਆਮ ਜਨਤਾ ਦੀ ਜਾਨ ਮਾਲ ਨੂੰ ਯਕੀਨੀ ਬਨਾਉਣ ਲਈ ਅਤੇ ਅਜਿਹੀਆਂ ਖਤਰਨਾਕ ਡੋਰਾਂ ਦੀ ਵਿਕਰੀ ‘ਤੇ ਪਾਬੰਦੀ ਲਾਉਣ ਲਈ ਲੋਕ ਹਿੱਤ ਵਿੱਚ ਵਿਸ਼ੇਸ਼ ਕਦਮ ਚੁੱਕਣ ਤਹਿਤ ਇਹ ਪਾਬੰਦੀ ਲਗਾਈ ਗਈ ਹੈ।
ਪੁਲਿਸ ਕਮਿਸ਼ਨਰ ਨੇ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਪੈਟਰੋਲ ਪੰਪ, ਐੱਲ.ਪੀ.ਜੀ. ਗੈਸ ਏਜੰਸੀਆਂ, ਮੈਰਿਜ ਪੈਲੇਸ, ਮਾਲਜ਼ ਅਤੇ ਮਨੀ ਐਕਸਚੇਂਜ ਦਫ਼ਤਰਾਂ ਵਿੱਚ ਇੱਕ ਮਹੀਨੇ ਦੇ ਅੰਦਰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ ਹੈ। ਉਨ•ਾਂ ਕਿਹਾ ਕਿ ਉਪਰੋਕਤ ਅਦਾਰਿਆਂ ਤੋਂ ਅਕਸਰ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਬੁਰੀ ਤਰ•ਾਂ ਜਖ਼ਮੀ ਵੀ ਕਰ ਦਿੱਤਾ ਜਾਂਦਾ ਹੈ। ਇਸੇ ਕਰਕੇ ਲੋਕ ਹਿੱਤ ਵਿੱਚ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਅਜਿਹੀਆਂ ਮੰਦਭਾਗੀ ਘਟਨਾਵਾਂ ਤੋਂ ਬਚਿਆ ਜਾ ਸਕੇ।
ਹੋਰ ਹੁਕਮ ਵਿੱਚ ਵਾਹਨ ਚਲਾਉਂਦੇ ਸਮੇਂ ਜਾਂ ਚੱਲਦੇ ਸਮੇਂ ਆਪਣਾ ਚਿਹਰਾ ਕਵਰ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਇਹ ਪਾਬੰਦੀ ਤਾਂ ਲਗਾਈ ਗਈ ਹੈ ਤਾਂ ਜੋ ਕੋਈ ਅਪਰਾਧੀ ਬਿਰਤੀ ਵਾਲਾ ਵਿਅਕਤੀ ਅਪਰਾਧ ਕਰਨ ਉਪਰੰਤ ਚਿਹਰਾ ਢਕ ਕੇ ਬਚਣ ਵਿੱਚ ਸਫ਼ਲ ਨਾ ਹੋ ਸਕੇ। ਇਹ ਪਾਬੰਦੀ ਹੁਕਮ ਉਨ•ਾਂ ਵਿਅਕਤੀਆਂ ਜਾਂ ਰਾਹਗੀਰਾਂ ‘ਤੇ ਲਾਗੂ ਨਹੀਂ ਹੋਣਗੇ, ਜੋ ਕਿ ਕਿਸੇ ਬਿਮਾਰੀ ਦੀ ਵਜ•ਾ ਕਾਰਨ ਮਾਸਕ ਆਦਿ ਲਗਾ ਕੇ ਵਿਚਰਨਗੇ।
ਭਾਰੀ ਵਾਹਨਾਂ ਦੀ ਸ਼ਹਿਰ ‘ਚ ਦਾਖ਼ਲੇ ਨਾਲ ਆਮ ਜਨਤਾ ਦੇ ਜਾਨੀ ਅਤੇ ਮਾਲੀ ਨੁਕਸਾਨ ਦੇ ਖਦਸ਼ੇ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦਾ ਖੇਤਰ ਵਿੱਚ ਸਵੇਰੇ 8 ਵਜੇ ਤੋਂ ਲੈ ਕੇ ਰਾਤ 10.30 ਵਜੇ ਤੱਕ ਭਾਰੀ ਵਾਹਨਾਂ (ਹੈਵੀ ਕਮਰਸ਼ੀਅਲ ਵਹੀਕਲਜ਼) ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ 12 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਰਮਿਆਨੇ (ਮੀਡੀਅਮ) ਅਤੇ ਛੋਟੇ (ਲਾਈਟ ਵਹੀਕਲਜ਼ ਕਮਰਸ਼ੀਅਲ) ਨੂੰ ਸ਼ਹਿਰ ਅੰਦਰ ਦਾਖ਼ਲ ਹੋਣ ਦੀ ਆਗਿਆ ਦਿੱਤੀ ਗਈ ਹੈ। ਇਹ ਸਾਰੇ ਹੁਕਮ ਦੋ ਮਹੀਨੇ ਤੱਕ ਲਾਗੂ ਰਹਿਣਗੇ।   GM

 

 

Follow me on Twitter

Contact Us