Awaaz Qaum Di

ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਅੰਦਰ ਡਰੋਨ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਲਾਗੂ

ਗੁਰਦਾਸਪੁਰ (ਗੁਰਵਿੰਦਰ ਨਾਗੀ)-   ਸ੍ਰੀ ਵਿਪੁਲ ਉਜਵਲ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਜਾਬਤਾ ਫੋਜ਼ਦਾਰੀ ਸੰਘਤਾ ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਚ 21 ਜਨਵਰੀ ਤੋਂ ਲੈ ਕੇ 27 ਜਨਵਰੀ 2020 ਤਕ ਡਰੋਨ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਸ੍ਰੀ ਵੀ.ਪੀ ਸਿੰਘ ਬਦਨੌਰ ਮਾਣਯੋਗ ਰਾਜਪਾਲ, ਪੰਜਾਬ 26 ਜਨਵਰੀ 2020 ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਦੇ ਸਮਾਰੋਹ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਪਹੁੰਚ ਰਹੇ ਹਨ। ਇਸ ਲਈ ਵੀ.ਵੀ.ਆਈ.ਪੀਜ਼ ਅਤੇ ਆਮ ਪਬਲਿਕ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜਿਲਾ ਗੁਰਦਾਸਪੁਰ ਵਿਖੇ ਡਰੋਨ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। GM

 

 

Follow me on Twitter

Contact Us