Awaaz Qaum Di

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਲੜਕਾ ਪੁਲਿਸ ਅੜਿੱਕੇ

ਧਾਰੀਵਾਲ (ਗੁਰਵਿੰਦਰ ਨਾਗੀ) ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਲੜਕੇ ਵਿਰੁੱਧ ਥਾਣਾ ਧਾਰੀਵਾਲ ਦੀ ਪੁਲਿਸ ਨੇ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ। ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਨਜਦੀਕੀ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਬੀਤੀ ਰਾਤ ਕਰੀਬ 9.30 ਵਜੇ ਪ੍ਰਤਾਪ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਨਜਦੀਕ ਰੇਲਵੇ ਲਾਈਨ ਪਿੰਡ ਫਤਿਹਨੰਗਲ ਕੰਧ ਟੱਪ ਕੇ ਉਨ੍ਹਾਂ ਦੇ ਘਰ ਆ ਗਿਆ ਅਤੇ ਚਾਕੂ ਲੈ ਕੇ ਮੈਨੂੰ ਅਤੇ ਮੇਰੇ ਮਾਤਾ ਪਿਤਾ ਨੂੰ ਧਮਕਾਉਂਦਾ ਹੋਇਆ ਮੇਰੇ ਨਾਲ ਅਸ਼ਲੀਲ ਹਰਕਤਾਂ ਕਰਨ ਲਗ ਪਿਆ ਪਰ ਜਦ ਮੇਰੇ ਵਲੋਂ ਉਸਦਾ ਵਿਰੋਧ ਕੀਤਾ ਗਿਆ ਅਤੇ ਰੋਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਨੋਜਵਾਨ ਕੰਧ ਟੱਪ ਕੇ ਦੋੜਨ ਵਿਚ ਸਫਲ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੇ ਬਿਆਨਾਂ ਅਨੁਸਾਰ ਪ੍ਰਤਾਪ ਸਿੰਘ ਦੇ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। GM

 

 

Follow me on Twitter

Contact Us