Awaaz Qaum Di

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਦੀ ਹੋਵੇਗੀ ਪੇਸ਼ਕਾਰੀ

ਦਫਤਰ ਜ਼ਿਲ•ਾ ਲੋਕ ਸੰਪਰਕ ਅਫਸਰ ਲੁਧਿਆਣਾ
ਜ਼ਿਲ•ਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
-ਡਿਪਟੀ ਕਮਿਸ਼ਨਰ ਵੱਲੋਂ ਸੁਚੱਜੇ ਪ੍ਰਬੰਧਾਂ ਸੰਬੰਧੀ ਹਦਾਇਤਾਂ ਜਾਰੀ
ਲੁਧਿਆਣਾ (Harminder makkar)-26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ•ਾ ਪੱਧਰੀ ਸਮਾਗਮ ਹਰ ਸਾਲ ਦੀ ਤਰ•ਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰੰਬੰਧੀ ਮੀਟਿੰਗ ਦਾ ਆਯੋਜਨ ਅੱਜ ਸਟੇਡੀਅਮ ਵਿਖੇ ਕੀਤਾ ਗਿਆ, ਜਿਸ ਦੀ ਪ੍ਰ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤੀ।
ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਹਰ ਵਾਰ ਦੀ ਤਰ•ਾਂ ਇਸ ਸਮਾਗਮ ਨੂੰ ਵੀ ਜ਼ਿਲ•ਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਰੰਗਾਰੰਗ ਪ੍ਰੋਗਰਾਮ, ਪੀ. ਟੀ. ਸ਼ੋਅ ਅਤੇ ਲੇਜ਼ੀਅਮ ਵਿੱਚ ਵੱਖ-ਵੱਖ ਸਕੂਲਾਂ ਦੇ 2000 ਤੋਂ ਵਧੇਰੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਸਵੇਰੇ 9.58 ਮਿੰਟ ‘ਤੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ। ਇਸ ਸਮਾਗਮ ਲਈ ਅੱਜ ਸਟੇਡੀਅਮ ਵਿਖੇ ਰਿਹਰਸਲਾਂ ਸ਼ੁਰੂ ਹੋ ਗਈਆਂ, ਜੋ ਕਿ 22 ਅਤੇ 23 ਜਨਵਰੀ, 2019 ਨੂੰ ਵੀ ਕਰਵਾਈ ਜਾਵੇਗੀ, ਜਦਕਿ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ।
ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ, ਜਿਨ•ਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੀ ਪੂਰੀ ਤਰ•ਾਂ ਸਫਾਈ ਕਰਵਾਈ ਜਾਵੇ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵਧ ਚੜ• ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਸਥਾਨਕ) ਸ੍ਰੀ ਦੀਪਕ ਪਾਰਿਕ ਅਤੇ ਹੋਰ ਸੀਨੀਅਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ। GM

 

 

Follow me on Twitter

Contact Us