Awaaz Qaum Di

ਡੇਅਰੀ ਫਾਰਮਿੰਗ ਨੂੰ ਪ੍ਰਫੁੱਲਿਤ ਕਰਨ ਲਈ ਪਸ਼ੂਆਂ ਦੇ ਮਸ਼ਨੂਈ ਗਰਭਦਾਨ ਦੀ ਫੀਸ ਚਾਰ ਗੁਣਾ ਘਟਾਈ-ਡਿਪਟੀ ਡਾਇਰੈਕਟਰ

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
ਲੁਧਿਆਣਾ (Harminder makkar)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸ਼ਨੂਈ ਗਰਭਦਾਨ ਦੀ ਫੀਸ ਵਿੱਚ ਚਾਰ ਗੁਣਾ ਕਟੌਤੀ ਕੀਤੀ ਗਈ ਹੈ।ਇਹ ਜਾਣਕਾਰੀ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਅਸ਼ੋਕ ਕੁਮਾਰ ਨੇ ਦਿੱਤੀ। ਉਨ•ਾਂ ਕਿਹਾ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।
ਉਨ•ਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਮੱਝਾਂ, ਗਾਵਾਂ ਦੀ ਨਸਲ ਸੁਧਾਰ ਲਈ ਮਸ਼ਨੂਈ ਗਰਭਧਾਨ ਲਈ ਦਰਾਮਦ ਕੀਤੇ ਸੈਕਸਡ ਸੀਮਨ ਦੀ ਕੀਮਤ 1000 ਰੁਪਏ ਤੋਂ ਘਟਾ ਕੇ 300 ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੰਪੋਰਟਡ ਐੱਚ.ਐੱਫ/ਜਰਸੀ ਸੀਮਨ ਦੀ ਫੀਸ 200 ਰੁਪਏ ਤੋਂ ਘਟਾ ਕੇ 50 ਰੁਪਏ, ਈ.ਟੀ.ਟੀ ਬੁੱਲ ਦੇ ਸੀਮਨ ਅਤੇ ਈ.ਟੀ.ਟੀ ਰਾਹੀਂ ਜਨਮੇ ਇਮਪੋਰਟੇਡ ਆਈਬਰੋਜ ਵਾਲੇ ਬੁੱਲ ਦੇ ਸੀਮਨ ਦੀ ਕੀਮਤ 150 ਰੁਪਏ ਤੋਂ ਘਟਾ ਕੇ 35 ਰੁਪਏ ਅਤੇ ਕੰਨਵੈਂਸ਼ਲ ਸੀਮਨ (ਨਾਨ ਈ.ਟੀ.ਟੀ/ਨਾਨ ਇੰਪੋਰਟੈਡ/ਯੂਨੀਸੈਕਸਡ) ਦੀ ਕੀਮਤ 75 ਰੁਪਏ ਤੋਂ ਘਟਾ ਕੇ 25 ਰੁਪਏ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ•ਾਂ ਦੱਸਿਆ ਕਿ ਇਹ ਨਵੇਂ ਰੇਟ ਲਾਗੂ ਹੋ ਗਏ ਹਨ, ਜਿਸ ਨਾਲ ਰਾਜ ਦੇ ਪਸ਼ੂ ਪਾਲਕਾਂ ਨੂੰ ਹਰ ਸਾਲ ਕਰੀਬ 10 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਮਿਲੇਗੀ।ਉਨ•ਾਂ ਦੱਸਿਆ ਕਿ ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਭਾਰਤ ਸਰਕਾਰ ਦੀ ਮੁਹਿੰਮ ‘ਨੈਸ਼ਨਲ ਏ.ਆਈ. ਪ੍ਰੋਗਰਾਮ’ ਤਹਿਤ ਹਰ ਜ਼ਿਲੇ ਦੇ 300 ਪਿੰਡਾਂ ਦੇ 20,000 ਪਸ਼ੂਆਂ ਵਿੱਚ ਮੁਫ਼ਤ ਮਸ਼ਨੂਈ ਗਰਭਦਾਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ•ਾਂ ਕਿਹਾ ਇਸ ਪ੍ਰੋਜੈਕਟ ਉੱਪਰ ਕਰੀਬ 7 ਕਰੋੜ ਰੁਪਏ ਖਰਚੇ ਜਾ ਰਹੇ ਹਨ।  GM

 

 

Follow me on Twitter

Contact Us