Awaaz Qaum Di

ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਕਣਕ ਦੀ ਵੰਡ 22 ਜਨਵਰੀ ਤੋਂ

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਤੋਂ ਕੀਤੀ ਜਾਵੇਗੀ ਸ਼ੁਰੂਆਤ
ਲੁਧਿਆਣਾ (Harminder makkar)-ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਮੌਜੂਦਾ ਗੇੜ ਦੀ ਕਣਕ ਦੀ ਵੰਡ ਮਿਤੀ 22 ਜਨਵਰੀ, 2020 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਵਿਭਾਗੀ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਣਕ ਦੀ ਵੰਡ ਦੀ ਸ਼ੁਰੂਆਤ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਬਾੜੇਵਾਲ (ਸ਼ਹਿਰ ਲੁਧਿਆਣਾ) ਤੋਂ ਕੀਤੀ ਜਾਵੇਗੀ।
ਉਨ•ਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਪੰਜਾਬ ਦੇ ਲਗਭਗ 35 ਲੱਖ ਪਰਿਵਾਰ ਅਤੇ ਉਨ•ਾਂ ਦੇ ਲਗਭਗ 1.37 ਕਰੋੜ ਜੀਅ ਸਸਤੀ ਕਣਕ ਪ੍ਰਾਪਤ ਕਰ ਰਹੇ ਹਨ। ਇਕੱਲੇ ਜ਼ਿਲ•ਾ ਲੁਧਿਆਣਾ ਵਿੱਚ ਹੀ ਲਗਭਗ 3.89 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਤਹਿਤ ਕਣਕ ਦੀ ਵੰਡ ਕੀਤੀ ਜਾ ਰਹੀ ਹੈ। ਲਾਭਪਾਤਰੀਆਂ ਨੂੰ ਕਣਕ ਦੀ ਵੰਡ ਵਿਭਾਗ ਵੱਲੋਂ ਈਪੋਜ਼ ਮਸ਼ੀਨਾਂ ਰਾਹੀਂ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਯੋਗ ਪਰਿਵਾਰ ਇਸ ਦਾ ਪੂਰਾ ਲਾਭ ਲੈ ਸਕਣ। GM

 

 

Follow me on Twitter

Contact Us