Awaaz Qaum Di

ਸੰਭਾਵੀ ਮਾਵਾਂ ਨੂੰ ਜਣੇਪੇ ਸੰਬੰਧੀ ਜਾਣਕਾਰੀ ਦੇਣ ਲਈ ਵਰਕਸ਼ਾਪ ਦਾ ਆਯੋਜਨ ਪਿੰਡ ਕਿਲ•ਾ ਰਾਏਪੁਰ ਵਿਖੇ 23 ਜਨਵਰੀ ਨੂੰ

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
-ਗਰਭਵਤੀ ਔਰਤਾਂ ਨੂੰ ਗਰਭ, ਗਰਭ ਨਿਰੋਧਕ ਅਤੇ ਮਾਂ ਹੋਣ ਦੇ ਪੱਖਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ-ਵਧੀਕ ਡਿਪਟੀ ਕਮਿਸ਼ਨਰ (ਵ)
-ਜ਼ਿਲ•ਾ ਲੁਧਿਆਣਾ ਦੇ ਸਾਰੇ ਬਲਾਕਾਂ ਵਿੱਚ ਰੋਟੇਸ਼ਨ ਵਾਰ ਲਗਾਈਆਂ ਜਾ ਰਹੀਆਂ ਵਰਕਸ਼ਾਪਾਂ
ਲੁਧਿਆਣਾ (Harminder makkar)-ਜ਼ਿਲ•ਾ ਪ੍ਰਸਾਸ਼ਨ ਨੇ ਵਿਲੱਖਣ ਉਪਰਾਲਾ ਕਰਦਿਆਂ ਸੰਭਾਵੀ ਮਾਵਾਂ ਨੂੰ ਗਰਭ ਅਵਸਥਾ ਅਤੇ ਜਣੇਪੇ ਸਮੇਤ ਹੋਰ ਕਈ ਪੱਖਾਂ ਤੋਂ ਜਾਗਰੂਕ ਕਰਨ ਲਈ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਸੁਯੋਗ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅਮ੍ਰਿਤ ਸਿੰਘ ਵੱਲੋਂ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਤਹਿਤ ਇਹ ਵਰਕਸ਼ਾਪਾਂ ਜ਼ਿਲ•ਾ ਲੁਧਿਆਣਾ ਅਧੀਨ ਪੈਂਦੇ ਸਾਰੇ 13 ਬਲਾਕਾਂ ਵਿੱਚ ਰੋਟੇਸ਼ਨਵਾਰ ਲਗਾਈਆਂ ਜਾ ਰਹੀਆਂ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਜ਼ਿਲ•ਾ ਪ੍ਰਸਾਸ਼ਨ ਵੱਲੋਂ ਸ਼ਹਿਰ ਦੀ ਔਰਤ ਰੋਗਾਂ ਦੀ ਮਾਹਿਰ ਡਾਕਟਰ ਨੀਲਮ ਸੋਢੀ ਅਤੇ ਉਨ•ਾਂ ਦੀ ਟੀਮ ਨਾਲ ਰਾਬਤਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਗਰਭਵਤੀ ਔਰਤਾਂ, ਖਾਸ ਕਰਕੇ ਪਹਿਲੀ ਵਾਰ ਮਾਂ ਬਣਨ ਵਾਲੀਆਂ, ਲਈ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀਆਂ ਪ੍ਰਸਥਿਤੀਆਂ ਸੰਬੰਧੀ ਕਈ ਤੌਖ਼ਲੇ ਹੁੰਦੇ ਹਨ। ਉਹ ਇਸ ਸੰਬੰਧੀ ਬਹੁਤਾ ਕਿਸੇ ਨਾਲ ਗੱਲ ਵੀ ਨਹੀਂ ਕਰ ਪਾਉਂਦੀਆਂ। ਅਜਿਹੀਆਂ ਔਰਤਾਂ ਦੇ ਹਰ ਤਰ•ਾਂ ਦੀਆਂ ਸ਼ੰਕਾਵਾਂ ਦਾ ਇਨ•ਾਂ ਵਰਕਸ਼ਾਪਾਂ ਵਿੱਚ ਉੱਤਰ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਉਨ•ਾਂ ਦੱਸਿਆ ਕਿ ਵਰਕਸ਼ਾਪ ਮਿਤੀ 23 ਜਨਵਰੀ, 2020 ਨੂੰ ਸਵੇਰੇ 10.30 ਵਜੇ ਪਿੰਡ ਕਿਲ•ਾ ਰਾਏਪੁਰ ਦੇ ਸੇਮਾ ਪੱਤੀ ਦੀ ਧਰਮਸ਼ਾਲਾ (ਆਂਗਣਵਾੜੀ) ਵਿਖੇ ਲਗਾਈ ਜਾਵੇਗੀ। ਇਨ•ਾਂ ਵਰਕਸ਼ਾਪਾਂ ਦੌਰਾਨ ਔਰਤਾਂ ਨੂੰ ਗਰਭ ਧਾਰਨ ਤੋਂ ਲੈ ਕੇ ਗਰਭ ਨਿਰੋਧਕ, ਗਰਭ ਅਵਸਥਾ, ਜਣੇਪਾ, ਮਾਂ ਬਣਨਾ, ਬੱਚੇ ਨੂੰ ਜਨਮ ਤੋਂ ਬਾਅਦ ਦੀਆਂ ਟੀਕਾਕਰਨ ਸਮੇਤ ਸਾਰੀਆਂ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਇਹ ਜਾਣਕਾਰੀ ਦੇਣ ਵੇਲੇ ਔਰਤਾਂ ਦੀਆਂ ਸੱਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਕੋਲ ਸੱਦਿਆ ਜਾਂਦਾ ਹੈ।   GM

 

 

Follow me on Twitter

Contact Us